Jammu & Kashmir : ਸੁਰੱਖਿਆ ਫ਼ੋਰਸਾਂ ਵੱਲੋਂ ਹੁਣ ਤਕ 26 ਵਿਦੇਸ਼ੀ ਅੱਤਵਾਦੀ ਢੇਰ!

by jaskamal

ਨਿਊਜ਼ ਡੈਸਕ : ਜੰਮੂ-ਕਸ਼ਮੀਰ 'ਚ ਜਨਵਰੀ ਤੋਂ ਲੈ ਕੇ ਹੁਣ ਤਕ ਸੁਰੱਖਿਆ ਫ਼ੋਰਸਾਂ ਨੇ ਲਸ਼ਕਰ-ਏ-ਤੋਇਬਾ ਤੇ ਜੈਸ਼-ਏ-ਮੁਹੰਮਦ ਨਾਲ ਸਬੰਧਤ 26 ਵਿਦੇਸ਼ੀ ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਕਸ਼ਮੀਰ ਜ਼ੋਨ ਦੇ ਪੁਲਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਵੀਰਵਾਰ ਨੂੰ ਕਿਹਾ,''ਇਸ ਸਾਲ ਹੁਣ ਤਕ 26 ਵਿਦੇਸ਼ੀ ਅੱਤਵਾਦੀ ਮਾਰੇ ਜਾ ਚੁੱਕੇ ਹਨ।'' ਇਸ ਸਾਲ ਮਾਰੇ ਗਏ 26 ਵਿਦੇਸ਼ੀ ਅੱਤਵਾਦੀਆਂ 'ਚੋਂ 14 ਮਸੂਦ ਅਜ਼ਹਰ ਦੇ ਸੰਗਠਨ ਜੈਸ਼ ਨਾਲ ਸਬੰਧਤ ਸਨ ਜਦਕਿ ਬਾਕੀ 12 ਹਾਫਿਜ਼ ਮੁਹੰਮਦ ਸਈਦ ਦੇ ਸੰਗਠਨ ਲਸ਼ਕਰ ਨਾਲ ਸਬੰਧਤ ਸਨ।

ਕੇਂਦਰ ਸ਼ਾਸਿਤ ਪ੍ਰਦੇਸ਼ ਬਾਰਾਮੂਲਾ ਜ਼ਿਲ੍ਹੇ ਦੇ ਕਰੀਰੀ 'ਚ ਬੁੱਧਵਾਰ ਨੂੰ ਇਕ ਮੁਕਾਬਲੇ 'ਚ ਜੈਸ਼ ਦੇ ਤਿੰਨ ਅੱਤਵਾਦੀ ਮਾਰੇ ਗਏ। ਇਸ ਦੇ ਨਾਲ ਹੀ ਬਾਂਦੀਪੋਰਾ 'ਚ 13 ਮਈ ਨੂੰ ਹੋਏ ਮੁਕਾਬਲੇ 'ਚ ਲਸ਼ਕਰ ਦੇ ਦੋ ਅੱਤਵਾਦੀ ਮਾਰੇ ਗਏ ਸਨ। ਇਹ ਦੋਵੇਂ ਸਰਕਾਰੀ ਕਰਮਚਾਰੀ ਕਥਿਤ ਤੌਰ 'ਤੇ ਕਸ਼ਮੀਰੀ ਪੰਡਿਤ ਰਾਹੁਲ ਭੱਟ ਦੇ ਕਤਲ 'ਚ ਸ਼ਾਮਲ ਸਨ।