ਸਿੱਖ ਧਾਰਮਿਕ ਚਿਨ੍ਹਾਂ ਦੇ ਟੈਟੂ ਬਣਵਾਉਣ ਨੂੰ ਲੈ ਕੇ ਜੱਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਧਾਰਮਿਕ ਚਿਨ੍ਹਾਂ ਦੇ ਟੈਟੂ ਨਾ ਬਣਵਾਉਣ ਦੀ ਅਪੀਲ ਕੀਤੀ । ਜਥੇਦਾਰ ਨੇ ਸੰਗਤ ਲਈ ਇਕ ਹੁਕਮ ਜਾਰੀ ਕੀਤਾ ਹੈ। ਜਿਸ 'ਚ ਉਨ੍ਹਾਂ ਨੇ ਕਿਹਾ ਸਾਨੂੰ ਸਰੀਰ 'ਤੇ ਸਿੱਖ ਧਾਰਮਿਕ ਚਿਨ੍ਹ ਨਹੀਂ ਬਨਵਾਉਣੇ ਚਾਹੀਦੇ ਹਨ। ਗੁਰਬਾਣੀ ਦੀਆਂ ਪਾਵਨ ਤੁਕਾਂ ਸਿੱਖ ਧਾਰਮਿਕ ਚਿਨ੍ਹਾਂ ਨੂੰ ਆਪਣੇ ਸਰੀਰ 'ਤੇ ਖੁਣਵਾ ਕੇ ਟੈਟੂ ਬਣਵਾਉਣਾ ਗੁਰੂ ਮਰਿਆਦਾ ਦੇ ਅਨੁਸਾਰ ਨਹੀਂ ਹੈ। ਇਸ ਕਾਰਨ ਬੇਅਦਬੀ ਦੇ ਨਾਲ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਵੀ ਪਹੁੰਚਦੀ ਹੈ ।