ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਠੁਕਰਾਇਆ ਕੇਂਦਰ ਦਾ ਪ੍ਰਸਤਾਵ

by jaskamal

ਨਿਊਜ਼ ਡੈਸਕ: ਕੇਂਦਰ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਐਲਾਨ ਕੀਤਾ ਸੀ। ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦੀ ਤਜਵੀਜ਼ ਦਾ ਧੰਨਵਾਦ ਕਰਦਿਆਂ ਪ੍ਰਸਤਾਵ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਹ ਕਹਿੰਦਿਆਂ ਕੇਂਦਰ ਵੱਲੋਂ ਦਿੱਤੀ ਜਾ ਰਹੀ ਸੁਰੱਖਿਆ ਨੂੰ ਨਕਾਰ ਦਿੱਤਾ ਕਿ ਉਨ੍ਹਾਂ ਦਾ ਕੰਮ ਦੇਸ਼-ਵਿਦੇਸ਼ ਵਿੱਚ ਪਾਠ ਦਾ ਪ੍ਰਚਾਰ ਕਰਨਾ ਹੈ, ਇਸ ਕਾਰਨ ਮੇਰੇ ਲਈ ਜ਼ੈੱਡ ਸ਼੍ਰੇਣੀ ਸੁਰੱਖਿਆ ਰੱਖਣੀ ਅਸੰਭਵ ਹੈ।