ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਪਹੁੰਚੇ CM ਮਾਨ, ਪੰਜਾਬ ਨੂੰ ਲੈ ਕੇ ਛਿੜੀ ਚਰਚਾ

by jaskamal

ਪੱਤਰ ਪ੍ਰੇਰਕ : ਮੁੱਖ ਮੰਤਰੀ ਭਗਵੰਤ ਮਾਨ ਵਿਸ਼ਾਖਾਪਟਨਮ ਸਥਿਤ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਪਹੁੰਚੇ ਜਿੱਥੇ ਉਨ੍ਹਾਂ ਫਾਰਮਾ ਸਿਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਕਈ ਫਾਰਮਾ ਕੰਪਨੀਆਂ ਦੇ ਯੂਨਿਟਾਂ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਪੰਜਾਬ ਵਿੱਚ ਇੱਕ ਵੱਡਾ ਫਾਰਮਾ ਸਿਟੀ ਬਣਾਉਣ ਬਾਰੇ ਚਰਚਾ ਹੋਈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਫਾਰਮਾ ਕੰਪਨੀਆਂ ਨੂੰ ਪੰਜਾਬ ਵਿੱਚ ਆ ਕੇ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ।