ਜਦਲ ਸ਼ੁਰੂ ਹੋਵੇਗੀ ‘ਸਰਕਾਰ ਤੁਹਾਡੇ ਦੁਆਰ’ ਯੋਜਨਾ : CM ਮਾਨ

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਪ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਅੰਮ੍ਰਿਤਸਰ ਵਿਖੇ ਪੰਜਾਬ 'ਚ ਖੁੱਲਣ ਵਾਲੇ 400 ਕਲੀਨਿਕਾਂ ਦਾ ਉਦਘਾਟਨ ਕਰਨ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਸਿਹਤ ਮੰਤਰੀ ਬਲਬੀਰ ਸਿੰਘ ਮੌਜੂਦ ਸਨ। CM ਨੇ ਕਿਹਾ ਕਿ ਅੱਜ ਅਸੀਂ ਇੱਥੇ ਕੋਈ ਰਾਜਨੀਤਕ ਰੈਲੀ ਨਹੀ ਕਰਨ ਆਏ ਹਾਂ । CM ਮਾਨ ਨੇ ਕਿਹਾ ਕਿ ਸਰਕਾਰ ਵਲੋਂ ਜਲਦ ਹੀ 'ਸਰਕਾਰ ਤੁਹਾਡੇ ਦੁਆਰ' ਦੇ ਨਾਮ ਨਾਲ ਇੱਕ ਯੋਜਨਾ ਸ਼ੁਰੂ ਕੀਤੀ ਜਾਵੇਗੀ। ਜਿਸ ਨਾਲ ਪਿੰਡ ਵਾਲੇ ਲੋਕਾਂ ਦੀਆਂ ਸਮੱਸਿਆਵਾ ਨੂੰ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹਫਤੇ ਵਿੱਚ 2 ਵਾਰ DC,SDM ਆਲੇ -ਦੁਆਲੇ ਦੇ ਪਿੰਡ 'ਚ ਜਾ ਕੇ ਬੈਠਣਗੇ ਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨਗੇ। ਮਾਨ ਨੇ ਕਿਹਾ ਇਹ ਯੋਜਨਾ ਜਲਦ ਹੀ ਪੰਜਾਬ 'ਚ ਸ਼ੁਰੂ ਕੀਤੀ ਜਾਵੇਗੀ ।