ਤੇਜ਼ਧਾਰ ਹਥਿਆਰ ਦਿਖਾ ਮਹਿਲਾ ਤੋਂ ਸ਼ਰੇਆਮ ਲੁੱਟੇ ਡੇਢ ਲੱਖ ਦੇ ਗਹਿਣੇ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਲੁਟੇਰਿਆਂ ਦੇ ਦੀਨੋ ਦਿਨ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਬੀਤੀ ਦਿਨੀਂ ਆਪਣੀ ਸਕੂਟਰੀ 'ਤੇ ਆਪਣੀ ਭੈਣ ਨਾਲ ਪਿੰਡ ਸੁਲਤਾਨਪੁਰ ਜਾ ਰਹੀ ਸੀ। ਇਸ ਦੌਰਾਨ ਮਹਿਲਾ ਕੋਲੋਂ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਡੇਢ ਲੱਖ ਰੁਪਏ ਦੇ ਗਹਿਣੇ ਲੁੱਟ ਲਏ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।

ਸੰਦੀਪ ਕੌਰ ਨੇ ਦੱਸਿਆ ਕਿ ਉਹ ਆਪਣੀ ਭੈਣ ਸਤਵਿੰਦਰ ਕੌਰ ਨਾਲ ਆਪਣੀ ਸਕੂਟਰੀ ਤੇ ਸਵਾਰ ਹੋ ਕੇ ਸੁਲਤਾਨਪੁਰ ਕਿਸੇ ਕੰਮ ਲਈ ਜਾ ਰਹੀਆਂ ਸੀ, ਜਦੋ ਉਹ ਜੀ .ਟੀ ਰੋਡ ਕੋਲ ਪਹੁੰਚਿਆ ਤਾਂ ਪਿੱਛੋਂ ਤੋਂ ਇੱਕ ਮੋਟਰਸਾਈਕਲ 'ਤੇ ਸਵਾਰ 2 ਅਣਪਛਾਤੇ ਨੌਜਵਾਨ ਆਏ ,ਜਿਨ੍ਹਾਂ ਨੇ ਆਪਣੇ ਮੂੰਹ ਬੰਨ੍ਹੇ ਹੋਏ ਸਨ । ਪੀੜਤਾ ਸੰਦੀਪ ਨੇ ਦੱਸਿਆ ਕਿ ਲੁਟੇਰਿਆਂ ਨੇ ਉਨ੍ਹਾਂ ਦੀ ਸਕੂਟਰੀ ਅੱਗੇ ਆਪਣਾ ਮੋਟਰਸਾਈਕਲ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ ਤੇ ਮੋਟਰਸਾਈਕਲ ਦੇ ਪਿੱਛੇ ਬੈਠੇ ਵਿਅਕਤੀ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਉਸ ਕੋਲੋਂ ਡੇਢ ਲੱਖ ਰੁਪਏ ਦੇ ਗਹਿਣੇ ਲੁੱਟ ਲਏ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।