ਜਿਗਰੀ ਯਾਰ ਨੇ ਆਪਣੇ ਹੀ ਦੋਸਤ ਨੂੰ ਦਿੱਤੀ ਦਰਦਨਾਕ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਾਭਾ ਤੋਂ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਜਿਗਰੀ ਯਾਰ ਨੇ ਆਪਣੇ ਹੀ ਦੋਸਤ ਦਾ ਬੇਰਹਿਮੀ ਨਾਲ ਕਤਲ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ 2 ਦਿਨ ਪਹਿਲਾ ਪੁਰਾਣੀ ਗਰਾਉਡ ਦੇ ਨੇੜੇ ਉਕਾਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਦੋਸ਼ੀ ਮੌਕੇ ਤੇ ਵਾਰਦਾਤ ਕਰਕੇ ਫਰਾਰ ਹੋ ਗਿਆ ਸੀ। ਪੁਲਿਸ ਨੇ CCTV ਦੇ ਆਧਾਰ ਤੇ ਸਾਰਾ ਮਾਮਲੇ ਦੀ ਕਾਰਵਾਈ ਕੀਤੀ ਹੈ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਦੀ ਪਛਾਣ ਸ਼ਿਵਮ ਕੁਮਾਰ ਦੇ ਰੂਪ ਵਿੱਚ ਹੋਈ ਹੈ, ਜੋ ਕਿ ਪਾਂਡੂਸਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਸ਼ਿਵਮ ਤੇ ਉਕਾਰ ਸਿੰਘ ਦੋਵੇ ਦੋਸਤ ਸੀ ਜੋ ਕਿ ਗਰਾਉਡ ਵਿੱਚ ਸ਼ਰਾਬ ਪੀਣ ਲਈ ਗਏ ਸੀ ਪਰ ਅਚਾਨਕ ਕਿਸੇ ਗੱਲ 'ਤੇ ਲੜਾਈ ਹੋਣ ਤੇ ਸ਼ਿਵਮ ਨੇ ਉਕਾਰ ਸਿੰਘ ਦਾ ਕਤਲ ਕਰ ਦਿੱਤਾ। ਸ਼ਿਵਮ ਨੇ ਉਕਾਰ ਸਿੰਘ ਦੀ ਗਰਦਨ ਤੇ ਕਈ ਵਾਰ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਕੋਲੋਂ ਅਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।