40 ਲੀਡਰਾਂ ਸਣੇ PM ਮੋਦੀ ਨੂੰ ਡਿਜੀਟਲ ਸਿਖਰ ਸੰਮੇਲਨ ਲਈ ਜੋਅ ਬਾਇਡਨ ਵਲੋਂ ਸਦਾ

by vikramsehajpal

ਅਮਰੀਕਾ,(ਦੇਵ ਇੰਦਰਜੀਤ) :ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਆਲਮੀ ਪੌਣ-ਪਾਣਈ ਚਰਚਾ ਲਈ ਦੁਨੀਆ ਦੇ 40 ਲੀਡਰਾਂ ਨੂੰ ਸੱਦਾ ਭੇਜਿਆ ਹੈ ਜਿਨ੍ਹਾਂ ਵਿਚੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹਨ। ਇਸ ਸਿਖਰ ਸੰਮੇਲਨ ਦਾ ਮਕਸਦ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ ਦੇ ਆਰਥਿਕ ਲਾਭ ਅਤੇ ਮਹੱਤਵ ਨੂੰ ਰੇਖਾਂਕਿਤ ਕਰਨਾ ਹੈ।ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦਾ ਨਾਂ ਵੀ ਇਸ ਵਿਚ ਸ਼ਾਮਲ ਹੈ।

ਬਾਈਡੇਨ 22 ਅਪ੍ਰੈਲ ਨੂੰ ਧਰਤੀ ਦਿਵਸ ’ਤੇ ਵਿਸ਼ਵ ਦੇ ਨੇਤਾਵਾਂ ਦੇ ਦੋ ਦਿਨਾ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨਗੇ, ਜਿਸ ’ਚ ਉਹ 2030 ਤੱਕ ਕਾਰਬਨ ਉਤਸਰਜਨ ਘੱਟ ਕਰਨ ਦੇ ਅਮਰੀਕਾ ਦੇ ਟੀਚੇ ਦੀ ਰੂਪ-ਰੇਖਾ ਪੇਸ਼ ਕਰਨਗੇ, ਜਿਸ ਨੂੰ ਇਤਿਹਾਸਕ ਪੈਰਿਸ ਸਮਝੌਤੇ ਅਧੀਨ ਰਾਸ਼ਟਰੀ ਨਿਰਧਾਰਤ ਯੋਗਦਾਨ ਦੇ ਤੌਰ ’ਤੇ ਜਾਣਿਆ ਜਾਂਦਾ ਹੈ। ਮੌਜੂਦਾ ਸਮੇਂ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਨਾਲ ਹੀ ਆਲਮੀ ਪੱਧਰ 'ਤੇ ਲਗਾਤਾਰ ਬਦਲ ਰਿਹਾ ਪੌਣ-ਪਾਣੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਜਿਸ ਕਾਰਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਆਲਮੀ ਪੌਣ-ਪਾਣੀ ਚਰਚਾ ਕੀਤੀ ਜਾ ਰਹੀ ਹੈ। ਫਿਲਹਾਲ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਆਪਣੀ ਪਹਿਲੀ ਆਲਮੀ ਪੌਣ-ਪਾਣੀ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਹੈ।