ਲੱਖਣਕੇ ਪੱਡਾ ਦਾ 65ਵਾਂ ਕਬੱਡੀ ਕੱਪ 21ਤੇ 22 ਨੂੰ, ਜੇਤੂ ਟੀਮ ਨੂੰ ਮਿਲੇਗਾ ਇਕ ਲੱਖ ਦਾ ਇਨਾਮ

by mediateam

ਕਪੂਰਥਲਾ (ਇੰਦਰਜੀਤ ਸਿੰਘ) : ਦਸ਼ਮੇਸ਼ ਸਪੋਰਟਸ ਕਲੱਬ ਵਲੋ ਪ੍ਰਵਾਸੀ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 65ਵਾਂ ਦੋ ਦਿਨਾਂ ਕਬੱਡੀ ਕੱਪ ਪਿੰਡ ਲੱਖਣ ਕੇ ਪੱਡਾ ਵਿਖੇ 21 ਤੇ 22 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਆਗੂ ਕਿੱਕੀ ਪੱਡਾ ਤੇ ਮੰਗਲ ਸਿੰਘ ਲਾਡੀ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਚ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਵਿਚ ਨੌਰਥ ਇੰਡੀਆ ਕਬੱਡੀ ਫੈਡਰੇਸ਼ਨ ਦੀਆਂ ਟਾਪ ਅੱਠ ਟੀਮਾਂ ਦੇ ਮੁਕਾਬਲੇ ਹੋਣਗੇ। ਜੇਤੂ ਟੀਮ ਨੂੰ ਪਹਿਲਾ ਇਨਾਮ ਡੇਢ ਲੱਖ ਰੁਪਏ ਤੇ ਦੂਜਾ ਇਨਾਮ ਇਕ ਲੱਖ ਰੁਪਏ ਦਿੱਤਾ ਜਾਵੇਗਾ। 

ਖੇਡ ਮੇਲੇ ਵਿਚ ਕਬੱਡੀ ਓਪਨ ਪਿੰਡ ਪੱਧਰ ਸੱਦੀਆਂ ਟੀਮਾਂ ਤੇ ਕਬੱਡੀ 35 ਕਿਲੋ ਭਾਰ ਵਰਗ ਤੇ ਨੈਸ਼ਨਲ ਸਟਾਇਲ ਕਬੱਡੀ ਦਾ ਸ਼ੋਅ ਮੈਚ ਵੀ ਕਰਵਾਇਆ ਜਾਵੇਗਾ। ਬੈਸਟ ਰੇਡਰ ਤੇ ਜਾਫੀ ਨੂੰ 31 -31 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। 21 ਜਨਵਰੀ ਨੂੰ ਕਬੱਡੀ 40 ਕਿਲੋ ਤੇ 55 ਕਿਲੋ ਭਾਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ। ਖੇਡ ਮੇਲੇ ਵਿਚ ਪਾਵਰ ਲਿਫਟਿੰਗ ਮੁਕਾਬਲੇ ਵੀ ਕਰਵਾਏ ਜਾਣਗੇ।

More News

NRI Post
..
NRI Post
..
NRI Post
..