ਪੰਜਾਬੀ ਯੂਨੀਵਰਸਿਟੀ ਦੋ ਗੁੱਟਾਂ ‘ਚ ਚੱਲੀਆਂ ਗੋਲੀਆਂ, ਕਬੱਡੀ ਖਿਡਾਰੀ ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪੈਟਰੋਲ ਪੰਪ ਦੇ ਪਿੱਛੇ ਬਹਿਸ ਤੋਂ ਬਾਅਦ ਦੋ ਗੁੱਟਾਂ ਵਿੱਚ ਗੋਲੀਬਾਰੀ ਹੋਣ ਨਾਲ ਪਿੱਚ ਕਬੱਡੀ ਖਿਡਾਰੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪਿੰਡ ਦੌਣ ਕਲਾਂ ਵਜੋਂ ਹੋਈ ਹੈ। ਸੀ.ਸੀ.ਟੀ.ਵੀ. ਫੁਟੇਜ ਤੋਂ ਪਤਾ ਲਗਾ ਕਿ ਦੋਵਾਂ ਗੁੱਟਾਂ ਵਿੱਚ ਬਹਿਸ ਹੋਣ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ ਹਨ।

ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਬੀਤੀ ਰਾਤ ਤਕਰੀਬਨ 45 ਮਿੰਟ ਤੱਕ ਇਹ ਝਗੜਾ ਚਲਦਾ ਰਿਹਾ, ਜਿਸ ਤੋਂ ਬਾਅਦ ਨਕਾਬਪੋਸ਼ਾਂ ਨੇ ਪਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ। ਸ਼ੂਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਦੱਸੇ ਜਾ ਰਹੇ ਹਨ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

More News

NRI Post
..
NRI Post
..
NRI Post
..