ਕਬੱਡੀ ਦੇ ਸਟਾਰ ਰੇਡਰ ਦੀ ਹੋਈ ਮੌਤ

by vikramsehajpal

ਚੰਡੀਗੜ੍ਹ(ਦੇਵ ਇੰਦਰਜੀਤ)- ਕਬੱਡੀ ਦਾ ਪ੍ਰਸਿੱਧ ਖਿਡਾਰੀ ਮਹਾਵੀਰ ਅਟਵਾਲ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਬੀਤੀ ਰਾਤ ਹੋਈ ਪ੍ਸਿੱਧ ਕਬੱਡੀ ਖਿਡਾਰੀ ਦੀ ਮੌਤ ਨਾਲ ਖੇਡ ਜਗਤ ਦੇ ਨਾਲ ਹੀ ਉਨ੍ਹਾਂ ਦੇ ਪਿੰਡ 'ਚ ਵੀ ਸੋਗ ਦੀ ਲਹਿਰ ਹੈ। ਓਹਨਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਪਿਛਲੇ ਦਿਨਾਂ ਤੋਂ ਸਿਹਤ ਦੀ ਖਰਾਬੀ ਦੇ ਚੱਲਦਿਆਂ ਹਸਪਤਾਲ 'ਚ ਦਾਖਲ ਸਨ। ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।