ਕਾਲਕਾ ਦਿੱਲੀ ਕਮੇਟੀ ਦੇ ਮੁਲਾਜ਼ਮਾਂ ਦੀ ਬਕਾਇਆ ਰਾਸ਼ੀ ਦੇਣ ਤੋਂ ਮੁੱਕਰ ਨਹੀਂ ਸਕਦੇ : ਸਰਨਾ

by jaskamal

ਨਿਊਜ਼ ਡੈਸਕ : ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਬਕਾ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ 135 ਕਰੋੜ ਰੁਪਏ ਦੇ ਬਕਾਏ ਸਬੰਧੀ ਅਦਾਲਤ 'ਚ ਸਿਰਸਾ-ਕਾਲਕਾ ਜੋੜੀ ’ਤੇ ਝੂਠੀ ਗਵਾਹੀ ਦੇਣ ਦੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੇ ਵਕੀਲ ਨੇ ਬਿਨਾਂ ਕੋਈ ਸਬੂਤ ਪੇਸ਼ ਕੀਤੇ ਦਿੱਲੀ ਹਾਈ ਕੋਰਟ ’ਚ ਅਸਪੱਸ਼ਟ ਚਾਰਟ ਪੇਸ਼ ਕਰ ਕੇ ਦਾਅਵਾ ਕੀਤਾ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਸਰਨਾ ਭਰਾਵਾਂ ਵੱਲੋਂ 81 ਕਰੋੜ ਰੁਪਏ ਅਤੇ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਜੀਕੇ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਦਾ 54 ਕਰੋੜ ਰੁਪਏ ਬਕਾਇਆ ਸੀ

ਪ੍ਰਧਾਨ ਸਰਨਾ ਨੇ ਕਿਹਾ ਕਿ 2013 ’ਚ ਬਣੀ ਨਵੀਂ ਕਮੇਟੀ ਨੇ ਮੁਲਾਜ਼ਮਾਂ ਲਈ 6ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਦੀ ਵਚਨਬੱਧਤਾ ਪ੍ਰਗਟਾਈ ਸੀ ਪਰ ਮਨਜਿੰਦਰ ਸਿਰਸਾ ਵੱਲੋਂ ਇਸ ਕਦਮ ਨੂੰ ਲਗਾਤਾਰ ਵੱਖ-ਵੱਖ ਆਧਾਰਾਂ ਤੇ ਸਾਧਨਾਂ ’ਤੇ ਰੱਦ ਕਰ ਦਿੱਤਾ ਗਿਆ।