ਕਲਯੁਗੀ ਨਾਨੇ ਨੇ 12 ਸਾਲਾ ਦੋਹਤੀ ਨਾਲ ਕੀਤਾ ਘਿਨਾਉਣਾ ਕੰਮ, ਇੰਝ ਹੋਇਆ ਖੁਲਾਸਾ

by jaskamal

ਨਿਊਜ਼ ਡੈਸਕ : ਜਬਰ-ਜਨਾਹ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਰਹੀਆਂ ਹਨ। ਇਕ ਮਾਮਲੇ ’ਚ ਕਲਯੁਗੀ ਨਾਨੇ ਨੇ 12 ਸਾਲ ਦੀ ਦੋਹਤੀ ਨਾਲ ਜਬਰ-ਜਨਾਹ ਕੀਤਾ। ਜਦੋਂ ਬੱਚੀ ਦੇ ਢਿੱਡ ’ਚ ਦਰਦ ਹੋਇਆ ਤਾਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਇਆ ਗਿਆ। ਜਾਂਚ ’ਚ ਪਤਾ ਲੱਗਾ ਕਿ ਉਸ ਨਾਲ ਜਬਰ-ਜਨਾਹ ਹੋਇਆ ਹੈ, ਜਿਸ ਤੋਂ ਬਾਅਦ ਪਰਿਵਾਰ ਨੇ ਪੁਲਸ ਨੂੰ ਸੂਚਨਾ ਦਿੱਤੀ। ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਮੁਲਜ਼ਮ ਨਾਨਾ ਹੇਮਰਾਜ ਸ਼ਰਮਾ ਵਿਰੁੱਧ ਪਰਚਾ ਦਰਜ ਕੀਤਾ ਹੈ।

ਪੀੜਤ ਬੱਚੀ ਦੀ ਮਾਂ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ 4 ਬੱਚੇ ਹਨ, ਜਿਸ ’ਚੋਂ 3 ਪੁੱਤਰ ਤੇ ਇਕ ਧੀ ਹੈ। ਉਸ ਦੇ ਮਾਤਾ-ਪਿਤਾ (ਬੱਚੀ ਦੇ ਨਾਨਾ-ਨਾਨੀ) ਇਕ ਫੈਕਟਰੀ ’ਚ ਕੰਮ ਕਰਦੇ ਹਨ ਤੇ ਉੱਥੇ ਹੀ ਰਹਿੰਦੇ ਹਨ। ਉਸ ਦੇ ਮਾਂ-ਬਾਪ ਨੇ ਉਸ ਦੀ ਧੀ ਨੂੰ ਪਾਲਣ-ਪੋਸ਼ਣ ਲਈ ਆਪਣੇ ਕੋਲ ਰੱਖ ਲਿਆ ਸੀ ਪਰ ਉਸ ਨੂੰ ਕੀ ਪਤਾ ਸੀ ਕਿ ਉਸ ਦਾ ਪਿਓ ਹੀ ਉਸ ਦੀ ਧੀ ਨੂੰ ਹਵਸ ਦਾ ਸ਼ਿਕਾਰ ਬਣਾ ਲਵੇਗਾ। ਜਦੋਂ ਉਸ ਨੇ ਧੀ ਤੋਂ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਨਾਨਾ ਉਸ ਨੂੰ ਡਰਾ-ਧਮਕਾ ਕੇ ਗਲਤ ਕੰਮ ਕਰਦਾ ਸੀ। ਪੀੜਤਾ ਦੇ ਪਿਤਾ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੇ ਆਪਣੇ ਸਹੁਰੇ ਨੂੰ ਕਾਲ ਕਰ ਕੇ ਦੱਸਿਆ ਪਰ ਉਸ ਨੇ ਮੋਬਾਇਲ ਬੰਦ ਕਰ ਲਿਆ ਤੇ ਫਰਾਰ ਹੋ ਗਿਆ। ਉਧਰ, ਪੁਲਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਦੀ ਭਾਲ ’ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..