ਭਾਰਤੀ ਮੂਲ ਦੀ ਕਮਲਾ ਹੈਰਿਸ ਬਣੀ ਅਮਰੀਕਾ ਦੀ ਪਹਿਲੀ ਮਹਿਲਾ ਉਪ-ਰਾਸ਼ਟਰਪਤੀ

by vikramsehajpal

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕਾ 'ਚ ਡੈਮੋਕ੍ਰੇਟਿਕ ਜੋਅ ਬਾਈਡੇਨ ਦੀ ਜਿੱਤ ਦੇ ਨਾਲ ਹੀ ਸ਼ਨੀਵਾਰ ਨੂੰ ਲੰਮੇ ਸਮੇਂ ਤੋਂ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਦੀ ਉਡੀਕ ਖ਼ਤਮ ਹੋ ਗਈ।

ਉਨ੍ਹਾਂ ਦੇ ਨਾਲ ਚੱਲ ਰਹੀ ਸਾਥੀ ਕਮਲਾ ਹੈਰਿਸ ਨੇ ਇਤਿਹਾਸ ਰਚ ਦਿੱਤਾ ਹੈ। ਕਮਲਾ ਹੈਰਿਸ ਅਮਰੀਕਾ ਦੀ ਪਹਿਲੀ ਭਾਰਤੀ ਮੂਲ ਦੀ, ਪਹਿਲੀ ਗੈਰ-ਗੋਰੀ ਅਮਰੀਕੀ ਅਤੇ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਬਣ ਗਈ ਹੈ।

ਮਾਂ ਭਾਰਤ ਦੀ ਤੇ ਪਿਤਾ ਜਮਾਇਕਾ ਦੇ
ਕਮਲਾ ਦੀ ਮਾਂ ਭਾਰਤ ਦੀ ਰਹਿਣ ਵਾਲੀ ਸੀ ਅਤੇ ਉਸ ਦੇ ਪਿਤਾ ਅਫਰੀਕੀ ਦੇਸ਼ ਜਮਾਇਕਾ ਦੇ ਰਹਿਣ ਵਾਲੇ ਸਨ। ਕਮਲਾ ਡੈਮੋਕ੍ਰੇਟਿਕ ਪਾਰਟੀ ਵਲੋਂ ਉਪ ਰਾਸ਼ਟਰਪਤੀ ਅਹੁਦੇ ਲਈ ਜਦੋਂ ਚੁਣੀ ਗਈ ਤਾਂ ਭਾਰਤੀ ਭਾਈਚਾਰੇ ਨੇ ਉਨ੍ਹਾਂ ਦਾ ਬਹੁਤ ਹੌਂਸਲਾ ਵਧਾਇਆ। ਬਾਈਡੇਨ ਨੇ ਅਗਸਤ ਮਹੀਨੇ ਕਮਲਾ ਦਾ ਨਾਂ ਉਪ ਰਾਸ਼ਟਰਪਤੀ ਵਜੋਂ ਚੁਣਿਆ ਸੀ।

More News

NRI Post
..
NRI Post
..
NRI Post
..