ਕਮਲਾ ਹੈਰਿਸ ਨੇ 49 ਵੀਂ ਉਪ ਰਾਸ਼ਟਰਪਤੀ ਵਜੋਂ ਹਲਫ਼ ਲਈ

by vikramsehajpal

ਵਾਸ਼ਿੰਗਟਨ (ਦੇਵ ਇੰਦਰਜੀਤ)- ਕਮਲਾ ਹੈਰਿਸ ਨੇ ਅੱਜ ਅਮਰੀਕਾ ਦੀ ੪੯ਵੀਂ ਉਪ ਰਾਸ਼ਟਰਪਤੀ ਵਜੋਂ ਹਲਫ਼ ਲੈ ਲਿਆ। ਹੈਰਿਸ (56) ਅਮਰੀਕੀ ਉਪ ਰਾਸ਼ਟਰਪਤੀ ਬਣਨ ਵਾਲੀ ਪਹਿਲੀ ਮਹਿਲਾ ਹੋਵੇਗੀ। ਹੈਰਿਸ ਇਸ ਅਹੁਦੇ ਤੱਕ ਪਹੁੰਚਣ ਵਾਲੀ ਜਮਾਇਕਨ-ਭਾਰਤੀ ਮੂਲ ਦੀ ਵੀ ਪਹਿਲੀ ਮਹਿਲਾ ਹੈ।

ਹਲਫ਼ਦਾਰੀ ਸਮਾਗਮ ਦੌਰਾਨ ਹੈਰਿਸ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕਈ ਉੱਘੀਆਂ ਹਸਤੀਆਂ ਮੌਜੂਦ ਸਨ। ਉਪ ਰਾਸ਼ਟਰਪਤੀ ਆਪਣੇ ਪਤੀ ਨਾਲ ਵ੍ਹਾਈਟ ਹਾਊਸ ਵਿੱਚ ਰਿਹਾਇਸ਼ ਲਈ ਚਲੇ ਗਏ ਹਨ। ਇਤਿਹਾਸ ਰਚਣ ਵਾਲੀ ਕੈਲੀਫੋਰਨੀਆ ਦੇ ਓਕਲੈਂਡ ਵਿਚ ਜੰਮੀ ਕਮਲਾ ਹੈਰਿਸ ਦੀ ਮਾਂ ਭਾਰਤੀ ਸੀ ਅਤੇ ਉਨ੍ਹਾਂ ਦੇ ਪਿਤਾ ਅਫਰੀਕੀ ਦੇਸ਼ ਜਮਾਇਕਾ ਦੇ ਰਹਿਣ ਵਾਲੇ ਸਨ। ਉਨ੍ਹਾਂ ਦੀ ਮਾਂ ਸ਼ਿਯਾਮਲਨ ਗੋਪਾਲਨ ਦਾ ਜਨਮ ਚੇਨੱਈ ਵਿਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਮ ਡੋਨਾਲਡ ਹੈਰਿਸ ਸੀ।

ਇਸ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਅਮਰੀਕੀ ਰਾਸ਼ਟਰਪਤੀ ਬਾਇਡਨ ਤੇ ਉਪ ਰਾਸ਼ਟਰਪਤੀ ਹੈਰਿਸ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ।