ਨਾਰੋਵਾਲ , 03 ਨਵੰਬਰ ( NRI MEDIA )
ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਐਤਵਾਰ ਨੂੰ ਕਿਹਾ ਕਿ ਕਰਤਾਰਪੁਰ ਲਾਂਘਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਵਸ ਸਮਾਰੋਹ ਮੌਕੇ ਸਿੱਖ ਸ਼ਰਧਾਲੂਆਂ ਦੇ ਸਵਾਗਤ ਲਈ ਤਿਆਰ ਹਨ ,ਉਨ੍ਹਾਂ ਇਹ ਗੱਲ ਟਵਿੱਟਰ 'ਤੇ ਕਰਤਾਰਪੁਰ ਕੈਂਪਸ ਅਤੇ ਗੁਰਦੁਆਰਾ ਦਰਬਾਰ ਸਾਹਿਬ ਦੀਆਂ ਕੁਝ ਤਸਵੀਰਾਂ ਸਾਂਝੀ ਕਰਦਿਆਂ ਕਹੀ ਹੈ।
ਇਹ ਫੋਟੋਆਂ ਖਾਨ ਨੇ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਹਨ , ਸਾਲ 2019 ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਜਨਮ ਦਿਹਾੜਾ ਹੈ, ਜਿਸਦਾ ਜਨਮ ਸਥਾਨ ਪਾਕਿਸਤਾਨ ਵਿਚ ਸ੍ਰੀ ਨਨਕਾਣਾ ਸਾਹਿਬ ਹੈ , ਇਸ ਤੋਂ ਇਲਾਵਾ ਕਰਤਾਰਪੁਰ ਸਾਹਿਬ ਵਿੱਚ ਇਸ ਵਾਰ ਵੱਡੇ ਪੱਧਰ ਤੇ ਇਹ ਸਮਾਗਮ ਮਨਾਇਆ ਜਾਵੇਗਾ |
ਇਮਰਾਨ ਖਾਨ ਨੇ ਟਵੀਟ ਕਰਦਿਆਂ ਕਿਹਾ ਕਿ ਕਰਤਾਰਪੁਰ ਸਿੱਖ ਸ਼ਰਧਾਲੂਆਂ ਦੇ ਸਵਾਗਤ ਲਈ ਤਿਆਰ ਹੈ , ਇੱਕ ਹੋਰ ਟਵੀਟ ਵਿੱਚ ਉਨ੍ਹਾਂ ਨੇ ਆਪਣੀ ਸਰਕਾਰ ਨੂੰ ਨਿਰਮਾਣ ਕਾਰਜ ਸਮੇਂ ਸਿਰ ਪੂਰਾ ਕਰਨ ਲਈ ਵਧਾਈ ਦਿੱਤੀ, ਉਨ੍ਹਾਂ ਕਿਹਾ, 'ਮੈਂ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮਦਿਨ ਸਮਾਗਮਾਂ ਤੋਂ ਪਹਿਲਾਂ ਕਰਤਾਰਪੁਰ ਨੂੰ ਰਿਕਾਰਡ ਸਮੇਂ ਵਿਚ ਤਿਆਰ ਕਰਨ ਲਈ ਆਪਣੀ ਸਰਕਾਰ ਨੂੰ ਵਧਾਈ ਦੇਣਾ ਚਾਹੁੰਦਾ ਹਾਂ।
