by jaskamal
ਪੱਤਰ ਪ੍ਰੇਰਕ : ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ। ਇਸ ਦੌਰਾਨ ਉਨ੍ਹਾਂ ਸੱਚਖੰਡ ਵਿਖੇ ਮੱਥਾ ਟੇਕਿਆ, ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਕਰਿਸ਼ਮਾ ਕਪੂਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਆ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ।
ਦੱਸ ਦਈਏ ਕਿ ਉਹ ਫਿੱਕੀ ਫਲੋ ਦੇ ਪ੍ਰੋਗਰਾਮ 'ਚ ਹਿੱਸਾ ਲੈਣ ਲਈ ਵਿਸ਼ੇਸ਼ ਤੌਰ 'ਤੇ ਗੁਰੂ ਨਗਰੀ ਪਹੁੰਚੀ ਸੀ। ਜਿਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮਨ 'ਚੋਂ ਆਵਾਜ਼ ਆਈ ਕਿ ਜੇਕਰ ਉਹ ਅੰਮ੍ਰਿਤਸਰ ਨਾ ਆ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਲੈਣ ਤਾਂ ਇੱਥੇ ਆਉਣ ਦਾ ਕੋਈ ਫਾਇਦਾ ਨਹੀਂ।