ਵੋਟਾਂ ਤੋਂ ਪਹਿਲਾਂ ਕਸੂਤੇ ਫਸੇ ਕੇਜਰੀਵਾਲ: CM ਚੰਨੀ ਨੇ ਪੀਐਮ ਮੋਦੀ ਨੂੰ ਨਿਰਪੱਖ ਜਾਂਚ ਦੀ ਕੀਤੀ ਅਪੀਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਿਕਲਾਂ ਹੋਰ ਵੱਧ ਗਿਆ ਹਨ । ਕੇਜਰੀਵਾਲ ਦਾ ਇਹ ਬਿਆਨ ਉਨ੍ਹਾਂ ਦੇ ਸਾਬਕਾ ਸਹਿਯੋਗੀ ਅਤੇ ਕਵੀ ਕੁਮਾਰ ਵਿਸ਼ਵਾਸ ਨੇ ਦਿੱਤਾ ਹੈ, ਜਿਸ 'ਚ ਉਨ੍ਹਾਂ ਦੋਸ਼ ਲਾਇਆ ਹੈ ਕਿ ਕੇਜਰੀਵਾਲ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਵੱਖਵਾਦੀਆਂ ਦੀ ਮਦਦ ਲੈਣ ਦੀ ਗੱਲ ਕਹੀ ਸੀ, ਨਾਲ ਹੀ ਕਿਹਾ ਸੀ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਅਤੇ ਇਕ ਕਿਸੇ ਵੱਖਰੇ ਦੇਸ਼ ਦੇ ਪ੍ਰਧਾਨ ਮੰਤਰੀ ਬਣ ਸਕਦੇ ਹਨ ਹੁਣ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।

ਕੁਮਾਰ ਵਿਸ਼ਵਾਸ ਵੱਲੋਂ ਦਿੱਲੀ ਦੇ ਸੀ.ਐਮ ਅਰਵਿੰਦ ਕੇਜਰੀਵਾਲ 'ਤੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਚੰਨੀ ਨੇ ਟਵੀਟ ਕੀਤਾ ਕਿ 'ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਮੈਂ ਮਾਨਯੋਗ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਡਾਕਟਰ ਕੁਮਾਰ ਵਿਸ਼ਵਾਸ ਦੀ ਵੀਡੀਓ ਇੰਟਰਵਿਊ ਦੇ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਦੇਣ। ਸਿਆਸਤ ਨੂੰ ਪਾਸੇ ਰੱਖ ਕੇ, ਪੰਜਾਬ ਦੇ ਲੋਕਾਂ ਨੇ ਵੱਖਵਾਦ ਨਾਲ ਲੜਨ ਦੀ ਭਾਰੀ ਕੀਮਤ ਚੁਕਾਈ ਹੈ।