ਪਤਨੀ ਦੇ ਕੋਰੋਨਾ ਪੋਜ਼ੀਟਿਵ ਹੋਣ ਤੋਂ ਬਾਅਦ ਕੇਜ਼ਰੀਵਾਲ ਨੇ ਖ਼ੁਦ ਨੂੰ ਕੀਤਾ ਏਕਾਂਤਵਾਸ

by vikramsehajpal

ਦਿੱਲੀ (ਦੇਵ ਇੰਦਰਜੀਤ) : ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦਾ ਕਹਿਰ ਵੱਧ ਗਿਆ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਨੇ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ 6 ਦਿਨ ਦੇ ਲਾਕਡਾਊਨ ਦਾ ਐਲਾਨ ਕੀਤਾ ਸੀ, ਜੋ 26 ਅਪ੍ਰੈਲ ਤੱਕ ਲਾਗੂ ਰਹੇਗਾ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਕੋਰੋਨਾ ਦੀ ਲਪੇਟ 'ਚ ਆ ਗਈ ਹੈ।

ਪਤਨੀ ਦੇ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਖ਼ੁਦ ਨੂੰ ਏਕਾਂਤਵਾਸ ਕਰ ਲਿਆ ਹੈ। ਅਰਵਿੰਦ ਕੇਜਰੀਵਾਲ ਨੂੰ ਪਿਛਲੇ ਸਾਲ ਜੂਨ 'ਚ ਵੀ ਕੋਰੋਨਾ ਨਾਲ ਸੰਬੰਧਤ ਸ਼ਿਕਾਇਤ ਹੋਈਆਂ ਸਨ, ਹਾਲਾਂਕਿ ਉਨ੍ਹਾਂ ਰਿਪੋਰਟ ਉਦੋਂ ਨੈਗੇਟਿਵ ਆਈ ਸੀ। ਦਿੱਲੀ ਦੀ ਮੌਜੂਦਾ ਸਥਿਤੀ ਦਰਮਿਆਨ ਕੇਜਰੀਵਾਲ ਲਗਾਤਾਰ ਸਰਗਰਮ ਹਨ ਅਤੇ ਬੈਠਕਾਂ ਨਾਲ ਕਈ ਜਗ੍ਹਾ ਦਾ ਦੌਰਾ ਵੀ ਕਰ ਰਹੇ ਹਨ।