ਕੇਜਰੀਵਾਲ ਇਹ ਸੁਫ਼ਨਾ ਲੈਣਾ ਬੰਦ ਕਰ ਦੇਣ ਕਿ ਪੰਜਾਬੀਆਂ ਨੂੰ ਰਿਮੋਟ ਨਾਲ ਕੰਟਰੋਲ ਕਰ ਲੈਣਗੇ: ਤਰੁਣ ਚੁੱਘ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਜੰਮੂ-ਕਸ਼ਮੀਰ ਦੇ ਸਹਿ-ਇੰਚਾਰਜ ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨੂੰ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦਰਬਾਰ ’ਚ ਭੇਜ ਕੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਦਿੱਲੀ ਦੇ ਰਿਮੋਟ ਕੰਟਰੋਲ ਤੋਂ ਚੱਲੇਗੀ। ਤਰੁਣ ਚੁੱਘ ਨੇ ਅਰਵਿੰਦ ਕੇਜਰੀਵਾਲ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਕੇਜਰੀਵਾਲ ਇਹ ਸੁਫ਼ਨਾ ਲੈਣਾ ਬੰਦ ਕਰ ਦੇਣ ਕਿ ਪੰਜਾਬੀਆਂ ਨੂੰ ਰਿਮੋਟ ਨਾਲ ਕੰਟਰੋਲ ਕਰ ਲੈਣਗੇ। ਇਸੇ ਲਈ ਕੇਜਰੀਵਾਲ ਦਿੱਲੀ ਤੱਕ ਹੀ ਸੀਮਤ ਰਹਿਣਾ।

ਤਰੁਣ ਚੁੱਘ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਪੀ. ਡੀ. ਪੀ. ਸੁਪਰੀਮੋ ਮਹਿਬੂਬਾ ਮੁਫ਼ਤੀ ਦਾ ਦੰਗਾਕਾਰੀਆਂ ਅਤੇ ਅਪਰਾਧੀਆਂ ਪ੍ਰਤੀ ਨਰਮ ਰੁਖ ਇਸ ਗੱਲ ਦਾ ਸੰਕੇਤ ਹੈ ਕਿ ਉਹ ਸੂਬੇ ਵਿਚ ਸ਼ਾਂਤੀ ਬਹਾਲੀ ਦੀਆਂ ਕੋਸ਼ਿਸ਼ਾਂ ਨੂੰ ਦੇਖ ਕੇ ਆਪਣੀ ਸਿਆਸੀ ਜ਼ਮੀਨ ਖਿਸਕਦੀ ਹੋਈ ਦੇਖ ਰਹੀ ਹੈ। ਅੱਤਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ।