Kejriwal ਦਾ ਵੱਡਾ ਐਲਾਨ, 1 ਅਕਤੂਬਰ ਤੋਂ ਸਵੈ-ਇੱਛਾ ਨਾਲ ਛੱਡ ਸਕਦੇ ਹੋ ਮੁਫ਼ਤ ਬਿਜਲੀ

by jaskamal

ਨਿਊਜ਼ ਡੈਸਕ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਉਨ੍ਹਾਂ ਲੋਕਾਂ ਨੂੰ ਬਿਜਲੀ ਫਰੀ ਦੇਵੇਗੀ ਜੋ ਇਹੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ 1 ਅਕਤੂਬਰ ਤੋਂ ਲੋਕਾਂ ਨੂੰ ਇਕ ਬਦਲ ਦੇ ਰਹੀ ਹੈ ਜਿਸ ਮੁਤਾਬਿਕ ਜਿਸ ਨੂੰ ਮੁਫਤ ਬਿਜਲੀ ਨਹੀਂ ਚਾਹੀਦੀ ਉਹ ਸਬਸਿਡੀ ਛੱਡ ਸਕਦਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦੀ ਰਾਇ ਜਾਣਨ ਲਈ ਇਸ ਬਾਰੇ ਇਕ ਮੁਹਿੰਮ ਚਲਾਈ ਜਾਵੇਗੀ ਜਿਸ ਮੁਤਾਬਕ ਲੋਕ ਦੱਸਣਗੇ ਕਿ ਮੁਫਤ ਬਿਜਲੀ ਚਾਹੀਦੀ ਹੈ ਜਾ ਨਹੀਂ।

ਅੱਜ ਦਿੱਲੀ ਕੈਬਨਿਟ ਨੇ ਬਿਜਲੀ ਸਬਸਿਡੀ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਜੋ ਲੋਕ ਸਮਰਪਣ ਕਰਨਾ ਚਾਹੁੰਦੇ ਹਨ, ਉਹ 1 ਅਕਤੂਬਰ ਤੋਂ ਪੂਰਾ ਬਿੱਲ ਅਦਾ ਕਰ ਸਕਦੇ ਹਨ। ਦਿੱਲੀ ਸਰਕਾਰ ਦੁਆਰਾ ਮੁਹੱਈਆ ਕਰਵਾਈ ਗਈ ਸਬਸਿਡੀ ਕਾਰਨ ਦਿੱਲੀ ਵਿੱਚ ਬਹੁਤ ਸਾਰੇ ਲੋਕਾਂ ਨੂੰ ਮੁਫਤ ਬਿਜਲੀ ਮਿਲਦੀ ਹੈ। ਕਈਆਂ ਨੇ ਸਾਨੂੰ ਸੁਝਾਅ ਦਿੱਤਾ ਕਿ ਅਸੀਂ ਭੁਗਤਾਨ ਕਰਨ ਦੇ ਸਮਰੱਥ ਹਾਂ, ਅਸੀਂ ਨਹੀਂ ਚਾਹੁੰਦੇ।

More News

NRI Post
..
NRI Post
..
NRI Post
..