ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਕੇਜਰੀਵਾਲ ਦਾ ਬਿਆਨ, ਕਿਹਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਜੀ ਦਾ ਕਤਲ ਬੇਹੱਦ ਅਫ਼ਸੋਸ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕਹਿ ਚੁਕੇ ਹਨ ਕਿ ਪੂਰੀ ਕੋਸ਼ਿਸ਼ ਜਾਰੀ ਹੈ 'ਤੇ ਦੋਸ਼ੀਆਂ ਨੂੰ ਫੜ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣਗੇ। ਪੰਜਾਬ ਦੀ ਸਰਕਾਰ ਨਵੀਂ ਹੈ ਪਰ ਉਹ ਮਸਲੇ ਨੂੰ ਹੱਲ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ।

ਦੱਸ ਦੇਈਏ ਕਿ ਪੰਜਾਬ ਦੇ ਮਾਨਸਾ ’ਚ ਸਿੱਧੂ ਮੂਸੇਵਾਲਾ ’ਤੇ ਫ਼ਾਇਰਿੰਗ ਕਰ ਹੱਤਿਆ ਕਰ ਦਿੱਤੀ ਸੀ। ਇਸ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਐੱਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ। ਇਸ ਦੌਰਾਨ ਲਾਰੈਂਸ ਬਿਸ਼ਨੋਈ ਨੇ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ।