ਕੇਰਲਾ ਦੇ ਖੇਤੀਬਾੜੀ ਮੰਤਰੀ ਨੇ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਦਫ਼ਤਰ ਦਾ ਕੀਤਾ ਦੌਰਾ

by nripost

ਚੰਡੀਗੜ੍ਹ (ਰਾਘਵ): ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਪੀ. ਪ੍ਰਸਾਦ ਵੱਲੋਂ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ ਕੀਤਾ ਗਿਆ। ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਇਸ ਦੌਰਾਨ ਦੋਵਾਂ ਰਾਜਾਂ ’ਚ ਮਿਡ ਡੇ ਮੀਲ ਸਕੀਮ ’ਚ ਹੋਰ ਸੁਧਾਰ ਕਰਨ ਦੀ ਦਿਸ਼ਾ ’ਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਰਚਾ ਕੀਤੀ ਗਈ।

ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਚਲਾਈ ਜਾ ਰਹੀ ਮਿਡ ਡੇ ਮੀਲ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਜਿਸ ਦੀ ਕੇਰਲਾ ਦੇ ਖੇਤੀਬਾੜੀ ਮੰਤਰੀ ਨੇ ਬਹੁਤ ਸ਼ਲਾਘਾ ਕੀਤੀ। ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ, ਪ੍ਰੀਤੀ ਚਾਵਲਾ, ਮੈਂਬਰ ਤੇ ਕਮਲ ਕੁਮਾਰ ਗਰਗ ਮੈਂਬਰ ਸਕੱਤਰ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।

More News

NRI Post
..
NRI Post
..
NRI Post
..