Kerala Blast: ਇਸ ਵਿਅਕਤੀ ਨੇ ਧਮਾਕੇ ਦੀ ਲਈ ਜ਼ਿੰਮੇਵਾਰੀ, ਸਰੰਡਰ ਕਰ ਸਬੂਤ ਵੀ ਕੀਤੇ ਪੇਸ਼

by jaskamal

ਪੱਤਰ ਪ੍ਰੇਰਕ : ਕੇਰਲ ਦੇ ਏਰਨਾਕੁਲਮ ਵਿੱਚ ਐਤਵਾਰ ਨੂੰ ਇੱਕ ਈਸਾਈ ਪ੍ਰਾਰਥਨਾ ਸਭਾ ਵਿੱਚ ਧਮਾਕੇ ਹੋਇਆ ਸੀ। ਇਸ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਹੁਣ ਤੱਕ 45 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਨਿੱਜੀ ਸਮਾਚਾਰ ਏਜੰਸੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੇ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ ਅਤੇ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ।

ਜਾਣਕਾਰੀ ਮੁਤਾਬਕ ਸ਼ੱਕੀ ਨੇ ਹਮਲੇ 'ਚ ਆਪਣੀ ਸ਼ਮੂਲੀਅਤ ਕਬੂਲ ਕੀਤੀ ਅਤੇ ਤ੍ਰਿਸੂਰ ਜ਼ਿਲੇ 'ਚ ਪੁਲਿਸਮਾਚਾਰ ਏਜੰਸੀ ਨੇ ਅਧਿਕਾਰੀ ਦੇ ਹਵਾਲੇ ਨਾਲ ਦੱਸਿਆ ਕਿ ਵਿਅਕਤੀ ਨੇ ਸਵੇਰੇ ਕੋਡਾਕਾਰਾ ਪੁਲਿਸ ਸਟੇਸ਼ਨ 'ਚ ਆਤਮ ਸਮਰਪਣ ਕਰ ਦਿੱਤਾ ਅਤੇ ਦਾਅਵਾ ਕੀਤਾ ਕਿ ਧਮਾਕਾ ਉਸ ਨੇ ਕੀਤਾ ਸੀ।ਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ। ਏਡੀਜੀਪੀ ਲਾਅ ਐਂਡ ਆਰਡਰ ਐਮਆਰ ਅਜੀਤ ਕੁਮਾਰ ਨੇ ਦੱਸਿਆ ਕਿ ਧਮਾਕਿਆਂ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਅਤੇ 45 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਕੁਝ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਸਮਾਚਾਰ ਏਜੰਸੀ ਨੇ ਅਧਿਕਾਰੀ ਦੇ ਹਵਾਲੇ ਨਾਲ ਦੱਸਿਆ ਕਿ ਵਿਅਕਤੀ ਨੇ ਸਵੇਰੇ ਕੋਡਾਕਾਰਾ ਪੁਲਿਸ ਸਟੇਸ਼ਨ 'ਚ ਆਤਮ ਸਮਰਪਣ ਕਰ ਦਿੱਤਾ ਅਤੇ ਦਾਅਵਾ ਕੀਤਾ ਕਿ ਧਮਾਕਾ ਉਸ ਨੇ ਕੀਤਾ ਸੀ।