ਜੈਕਾਰਿਆਂ ਦੀ ਗੂੰਜ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋਈ ‘ਖਾਲਸਾ ਵਹੀਰ’

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 'ਵਾਰਿਸ ਪੰਜਾਬ'ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ 'ਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ 'ਖਾਲਸਾ ਵਹੀਰ' ਦੀ ਸ਼ੁਰੁਆਤ ਕੀਤੀ ਗਈ ਹੈ। ਇਸ ਮੌਕੇ ਅੰਮ੍ਰਿਤਪਾਲ ਨੇ ਕਿਹਾ ਨਸ਼ਿਆਂ 'ਚ ਡੁੱਬੀ ਜਵਾਨੀ ਤੇ ਲੋਕਾਂ ਨੂੰ ਗੁਰੂ ਦੇ ਲੜ ਨਾਲ ਜੋੜਨ ਲਈ ਇਹ ਅਹਿਮ ਉਪਰਾਲਾ ਹੈ। ਇਸ ਵਹੀਰ ਨੂੰ ਲੈ ਕੇ ਨੌਜਵਾਨਾਂ 'ਚ ਭਾਰੀ ਉਤਸ਼ਾਹ ਵੀ ਦੇਖਣ ਨੂੰ ਮਿਲ ਰਿਹਾ । ਅੰਮ੍ਰਿਤਪਾਲ ਸਿੰਘ ਨੇ ਐਲਾਨ ਕੀਤਾ ਕਿ ਇਹ ਵਹੀਰ ਜੰਡਿਆਲਾ ਗੁਰੂ ਪਹੁੰਚ ਲੋਕਾਂ ਨੂੰ ਅੰਮ੍ਰਿਤ ਛਕਾਉਣ ਤੋਂ ਬਾਅਦ ਅਗਲੇ ਪੜਾਅ ਲਈ ਰਵਾਨਾ ਹੋਵੇਗੀ। ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਸੰਪੂਰਨਤਾ ਦੀ ਅਰਦਾਸ ਕੀਤੀ ਜਾਵੇਗੀ ।