ਖੰਨਾ : ਪ੍ਰੇਮੀ ਜੋੜੇ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

by jagjeetkaur

ਖੰਨਾ ‘ਚ ਵਿਆਹੁਤਾ ਪ੍ਰੇਮੀ ਜੋੜੇ ਨੇ ਨਹਿਰ ‘ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ ਹੈ। ਉਨ੍ਹਾਂ ਦੀਆਂ ਲਾਸ਼ਾਂ ਦੋਰਾਹਾ ਨਹਿਰ ਵਿੱਚੋਂ ਬਰਾਮਦ ਹੋ ਗਈਆਂ ਹਨ। ਦੱਸ ਦਈਏ ਕਿ ਦੋਨਾਂ ਨੇ ਇੱਕ ਦੂਜੇ ਨਾਲ ਹੱਥ ਬੰਨ੍ਹੇ ਹੋਏ ਸਨ। ਦੋਨੋਂ ਕਈ ਦਿਨਾਂ ਤੋਂ ਲਾਪਤਾ ਸਨ ਜਿਸ ਤੋਂ ਬਾਅਦ ਸ਼ੁੱਕਰਵਾਰ ਰਾਤ ਉਨ੍ਹਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਮ੍ਰਿਤਕ ਵਿਅਕਤੀ ਪਿੰਡ ਜਟਾਣਾ ਦਾ ਰਹਿਣ ਵਾਲਾ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਚਲਾਉਂਦਾ ਸੀ। ਜਿਸ ਦੇ 2 ਬੱਚੇ ਵੀ ਸਨ। ਮ੍ਰਿਤਕ ਔਰਤ ਪਿੰਡ ਰੁਪਾਲੋਂ ਦੀ ਰਹਿਣ ਵਾਲੀ ਸੀ। ਦੋਨਾਂ ਦੇ ਆਪਸ 'ਚ ਪ੍ਰੇਮ ਸੰਬੰਧ ਸਨ।

ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕਾਂ ਦੇ ਘਰ ਉਨ੍ਹਾਂ ਦੇ ਪ੍ਰੇਮ ਸੰਬੰਧਾਂ ਬਾਰੇ ਪਤਾ ਲੱਗ ਗਿਆ ਸੀ ਜਿਸ ਕਾਰਨ ਦੋਵਾਂ ਨੇ ਖੁਦਕੁਸ਼ੀ ਕਰ ਲਈ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਇਹ ਪ੍ਰੇਮ ਸੰਬੰਧ ਦਾ ਮਾਮਲਾ ਜਾਪਦਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

More News

NRI Post
..
NRI Post
..
NRI Post
..