ਤਰਨਤਾਰਨ : ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਮੁਲਾਕਾਤ ਕੀਤੀ। ਇਸ ਮੌਕੇ ਰਾਹੁਲ ਗਾਂਧੀ ਨੇ ਡਿੰਪਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਅਕਾਲੀਆਂ ਦੇ ਕਬਜ਼ੇ 'ਚ ਚੱਲੀ ਆ ਰਹੀ ਲੋਕ ਸਭਾ ਦੀ ਸੀਟ 'ਤੇ ਕਾਂਗਰਸ ਦੀ ਇਤਿਹਾਸਕ ਜਿੱਤ ਹੋਈ ਹੈ।
ਡਿੰਪਾ ਨੇ ਦੱਸਿਆ ਕਿ ਪੰਜਾਬ ਦੇ ਚੋਣ ਨਤੀਜ਼ਿਆਂ 'ਤੇ ਚਰਚਾ ਦੌਰਾਨ ਰਾਹੁਲ ਗਾਂਧੀ ਕਾਫੀ ਖੁਸ਼ ਨਜ਼ਰ ਆਏ। ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ, ਫਰੀਦਕੋਟ ਤੋਂ ਸੰਸਦ ਮੈਂਬਰ ਮੋਹੰਮਦ ਸਦੀਕ ਨੂੰ ਵੀ ਰਾਹੁਲ ਗਾਂਧੀ ਨੇ ਜਿੱਤ ਦੀ ਵਧਾਈ ਦਿੱਤੀ।



