ਸਰਕਾਰ ਬਣਨ ‘ਤੇ ਕਿੱਕੀ ਢਿੱਲੋਂ ਹੋਣਗੇ ਪੰਜਾਬ ਕੈਬਨਿਟ ‘ਚ ਸ਼ਾਮਲ:CM ਚੰਨੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਰੀਦਕੋਟ ਵਿੱਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਬਣਦੀ ਹੈ ਕਿ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਪੰਜਾਬ ਕੈਬਨਿਟ ਵਿੱਚ ਸ਼ਾਮਲ ਕੀਤਾ ਜਾਵੇਗਾ। ਉਹ ਇਥੇ ਕਾਂਗਰਸੀ ਉਮੀਦਵਾਰ ਕਿੱਕੀ ਢਿੱਲੋਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਪੁੱਜੇ ਸਨ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ 111 ਦਿਨਾਂ ਦੀ ਸਰਕਾਰ ਦੌਰਾਨ ਪੂਰੀ ਮਿਹਨਤ ਨਾਲ ਕੰਮ ਕੀਤਾ । ਪਾਣੀ ਦੇ 1200 ਕਰੋੜ ਰੁਪਏ ਮਾਫ ਕੀਤੇ ਅਤੇ ਕਾਂਗਰਸ ਸਰਕਾਰ ਬਣਨ 'ਤੇ ਔਰਤਾਂ ਨੂੰ 1100 ਮਹੀਨਾ ਰਸੋਈ ਖਰਚ ਵੀ ਦੇਣਗੇ। ਇਸਦੇ ਨਾਲ ਹੀ ਮੱਧ ਵਰਗੀ ਪਰਿਵਾਰਾਂ ਦੇ ਬੱਚਿਆਂ ਲਈ ਸਕਾਲਰਸ਼ਿਪ ਸ਼ੁਰੂ ਕੀਤੀ ਜਾਵੇਗੀ।