ਕਿਸਾਨ ਅੰਦੋਲਨ : ਪੰਜਾਬ ਸੂਬੇ ਦੇ ਸਾਰੇ ਨੈਸ਼ਨਲ ਹਾਈਵੇ ਬੰਦ ਕੇਂਦਰ ਸਰਕਾਰ ਖ਼ਿਲਾਫ ਕੀਤੀ ਨਾਅਰੇਬਾਜ਼ੀ

by vikramsehajpal

ਜਲੰਧਰ (ਦੇਵ ਇੰਦਰਜੀਤ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਾਰਤ ਬੰਦ ਤਹਿਤ ਸਥਾਨਕ ਮੋਗਾ-ਜਲੰਧਰ ਨੈਸ਼ਨਲ ਹਾਈਵੇ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁਕੰਮਲ ਜਾਮ ਕੀਤਾ ਗਿਆ ਅਤੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਹੰਕਾਰੀ ਮੋਦੀ ਸਰਕਾਰ ਕਿਸਾਨਾਂ ਨੂੰ ਅਤੇ ਕਿਸਾਨੀ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ। ਕੇਂਦਰ ਸਰਕਾਰ ਖੇਤੀ ਸਬੰਧੀ ਕਾਲ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰੇ।

ਜੇਕਰ ਕੇਂਦਰ ਸਰਕਾਰ ਨੇ ਕਾਲੇ ਕਾਨੂੰਨ ਰਦ ਨਾ ਕੀਤੇ ਤਾਂ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਜਾਮ ਦੌਰਾਨ ਵੱਡੀ ਗਿਣਤੀ ਵਿੱਚ ਵਾਹਨ ਜਾਮ ਵਿੱਚ ਫਸੇ ਨਜ਼ਰ ਆਏ।