ਬਰਨਾਲਾ(ਦੇਵ ਇੰਦਰਜੀਤ): ਬਰਨਾਲਾ ਦੇ ਇੱਕ ਕਿਸਾਨ ਦੀ ਦਿੱਲੀ ਵਿਖੇ ਮੌਤ ਹੋ ਗਈ। ਸੂਚਨਾ ਅਨੁਸਾਰ ਪਿੰਡ ਢਿੱਲਵਾਂ ਨਿਵਾਸੀ 50 ਸਾਲਾ ਕਿਸਾਨ ਨਾਜਰ ਸਿੰਘ ਪੁੱਤਰ ਮੁਨਸ਼ੀ ਸਿੰਘ ਕਈ ਦਿਨਾਂ ਤੋਂ ਦਿੱਲੀ ਬਾਰਡਰ ’ਤੇ ਕਿਸਾਨੀ ਘੋਲ ’ਚ ਸ਼ਾਮਲ ਸੀ। ਜਿੱਥੇ ਉਸਦੀ ਸਿਹਤ ਵਿਗੜ ਗਈ ਅਤੇ ਉਹ ਵਾਪਸ ਪਿੰਡ ਪਰਤ ਰਿਹਾ ਸੀ ਪਰ ਰਸਤੇ ਵਿੱਚ ਉਸਦੀ ਮੌਤ ਹੋ ਗਈ।
ਦਸ ਦੇਈਏ ਕੀ ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਸਰਗਰਮ ਮੈਂਬਰ ਸੀ। ਕਿਸਾਨ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪਿੰਡ ਵਾਸੀਆਂ ਮੁਤਾਬਕ ਮ੍ਰਿਤਕ ਨਾਜਰ ਸਿੰਘ ਛੋਟੀ ਖੇਤੀ ਕਰਨ ਵਾਲਾ ਕਿਸਾਨ ਸੀ, ਜੋ 10 ਲੱਖ ਰੁਪਏ ਦਾ ਕਰਜ਼ਾਈ ਸੀ।

