ਜ਼ਿਆਦਾ ਦਾਲ ਖਾਣ ਨਾਲ ਸਿਹਤ ਨੂੰ ਹੋ ਸਕਦਾ ਨੁਕਸਾਨ, ਜਾਣੋ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰੋਟੀਨ ਅਤੇ ਫਾਈਬਰ ਨਾਲ ਭਰਪੂਰ ਦਾਲ ਸਿਹਤ ਲਈ ਫਾਇਦੇਮੰਦ ਹੁੰਦੀ ਹੈ। ਜ਼ਿਆਦਾਤਰ ਘਰਾਂ ਵਿੱਚ ਲਗਭਗ ਹਰ ਰੋਜ਼ ਦਾਲ ਦਾ ਸੇਵਨ ਕੀਤਾ ਜਾਂਦਾ ਹੈ। ਡਾਕਟਰਾਂ ਮੁਤਾਬਕ ਵਿਟਾਮਿਨ, ਖਣਿਜ ਅਤੇ ਫਾਈਬਰ ਨਾਲ ਭਰਪੂਰ ਦਾਲ ਦਾ ਸੇਵਨ ਸਰੀਰ 'ਚ ਐੱਲ.ਡੀ.ਐੱਲ ਯਾਨੀ ਖਰਾਬ ਕੋਲੈਸਟ੍ਰਾਲ ਦੇ ਪੱਧਰ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ, ਜਿਸ ਨਾਲ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ।

ਜੇਕਰ ਤੁਸੀਂ ਜ਼ਿਆਦਾ ਮਾਤਰਾ 'ਚ ਦਾਲਾਂ ਦਾ ਸੇਵਨ ਕਰਦੇ ਹੋ, ਤਾਂ ਇਸ ਦਾ ਸਿੱਧਾ ਅਸਰ ਤੁਹਾਡੀ ਕਿਡਨੀ 'ਤੇ ਪੈ ਸਕਦਾ ਹੈ। ਦਾਲ ਜ਼ਿਆਦਾ ਖਾਣ ਨਾਲ ਕਿਡਨੀ 'ਚ ਪੱਥਰੀ ਦੀ ਸਮੱਸਿਆ ਹੋ ਸਕਦੀ ਹੈ ਜ਼ਿਆਦਾ ਦਾਲਾਂ ਖਾਣ ਨਾਲ ਪੇਟ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਜ਼ਿਆਦਾ ਦਾਲਾਂ ਖਾਣ ਨਾਲ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਨਹੀਂ ਨਿਕਲਦੇ ਅਤੇ ਇਹ ਬਹੁਤ ਨੁਕਸਾਨਦੇਹ ਸਾਬਤ ਹੋ ਸਕਦੇ ਹਨ।ਦਾਲ 'ਚ ਪ੍ਰੋਟੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ।

ਅਜਿਹੇ 'ਚ ਜੇਕਰ ਤੁਸੀਂ ਆਪਣੀ ਡਾਈਟ 'ਚ ਜ਼ਿਆਦਾ ਮਾਤਰਾ 'ਚ ਪ੍ਰੋਟੀਨ ਦੀ ਵਰਤੋਂ ਕਰਦੇ ਹੋ ਤਾਂ ਇਹ ਸਰੀਰ ਦਾ ਭਾਰ ਤੇਜ਼ੀ ਨਾਲ ਵਧਾਉਂਦਾ ਹੈ। ਸਰੀਰ ਦਾ ਭਾਰ ਵਧਣ ਨਾਲ ਕਈ ਗੰਭੀਰ ਬਿਮਾਰੀਆਂ ਵੀ ਹੋ ਸਕਦੀਆਂ ਹਨ। ਜੇਕਰ ਕੋਈ ਵਿਅਕਤੀ ਗਠੀਆ ਦੀ ਬਿਮਾਰੀ ਤੋਂ ਪੀੜਤ ਹੈ ਤਾਂ ਉਸ ਨੂੰ ਡਾਕਟਰ ਦੀ ਸਲਾਹ ਤੋਂ ਬਿਨਾਂ ਦਾਲ ਅਤੇ ਫਲੀਆਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਦਾ ਕਾਰਨ ਇਹ ਹੈ ਕਿ ਦਾਲ 'ਚ ਪਿਊਰੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਸਰੀਰ ਲਈ ਹਾਨੀਕਾਰਕ ਹੋ ਸਕਦੀ ਹੈ।