ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਪਾਰਟੀ ‘ਚੋਂ ਬਰਖਾਸਤ

by vikramsehajpal

ਕਾਠਮੰਡੂ (ਦੇਵ ਇੰਦਰਜੀਤ)- ਨੇਪਾਲ ਕਮਿਊਨਿਸਟ ਪਾਰਟੀ ਦੇ ਪੁਸ਼ਪ ਕਮਲ ਦਾਹਲ ‘ਪ੍ਰਚੰਡ’ ਦੀ ਅਗਵਾਈ ਵਾਲੇ ਧੜੇ ਨੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ।

ਪ੍ਰਚੰਡ ਦੇ ਧੜੇ ਨੇ ਓਲੀ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਾਇਆ ਹੈ, ਜਿਸ ਨਾਲ ਸੱਤਾਧਾਰੀ ਪਾਰਟੀ ਵਿਚ ਟਕਰਾਅ ਵਧਦਾ ਜਾ ਰਿਹਾ ਹੈ। ਓਲੀ ਦੀ ਪਾਰਟੀ ਮੈਂਬਰਸ਼ਿਪ ਰੱਦ ਕਰਨ ਬਾਰੇ ਫ਼ੈਸਲਾ ਪ੍ਰਚੰਡ ਦੇ ਧੜੇ ਨੇ ਸਥਾਈ ਕਮੇਟੀ ਦੀ ਮੀਟਿੰਗ ਵਿੱਚ ਲਿਆ। ਇਸ ਮੌਕੇ ਮਾਧਵ ਕੁਮਾਰ ਨੇਪਾਲ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਪ੍ਰਚੰਡ ਦੇ ਧੜੇ ਨੇ ਓਲੀ ਨੂੰ ਪਾਰਟੀ ਕੋ-ਚੇਅਰਮੈਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ।