ਕੁੱਲ੍ਹੜ Pizza Couple ਦੀਆਂ ਵਧੀਆਂ ਮੁਸ਼ਕਲਾਂ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਨਕੋਦਰ ਰੋਡ ਕੋਲ ਫਰੈਸ਼ ਬਾਈਟ ਦਾ ਮਸ਼ਹੂਰ Pizza Couple ਇਕ ਵਾਰ ਫਿਰ ਵਿਵਾਦਾਂ 'ਚ ਆ ਗਏ ਹਨ। ਇਹ ਕੁੱਲ੍ਹੜ ਪੀਜ਼ਾ ਕਪਲ ਦੀ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ । ਇਸ ਵੀਡੀਓ 'ਚ ਪੀਜ਼ਾ ਕਪਲ ਹਥਿਆਰਾਂ ਨਾਲ ਨਜ਼ਰ ਆ ਰਿਹਾ ਹੈ । ਜ਼ਿਕਰਯੋਗ ਹੈ ਕਿ ਸੂਬੇ ਵਿੱਚ ਬੰਦੂਕ ਕਲਚਰ ਨੂੰ ਖਤਮ ਕਰਨ ਲਈ ਪਾਬੰਦੀ ਲਗਾ ਦਿੱਤੀ ਗਈ ਹੈ ਤਾਂ ਜੋ ਅਮਨ ਸ਼ਾਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾ ਸਕੇ। ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ 'ਤੇ ਭੜਕਾਊ ਭਾਸ਼ਣ ਦੇਣ ਤੇ ਹਥਿਆਰਾਂ ਨਾਲ ਫੋਟੋਆਂ ਪਾਉਣ ਤੇ ਪਾਬੰਦੀ ਲਗਾ ਦਿੱਤੀ ਹੈ ।

More News

NRI Post
..
NRI Post
..
NRI Post
..