ਕੁਲਤਾਰ ਸਿੰਘ ਸੰਧਵਾਂ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

by jaskamal

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੇ ਨਵੀਂ ਦਿੱਲੀ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਤੇ ਕਈ ਵਿਸ਼ਿਆਂ ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਕੁਲਤਾਰ ਸਿੰਘ ਸੰਧਵਾਂ ਦੀ ਰਾਸ਼ਟਰਪਤੀ ਨਾਲ ਇਹ ਪਹਿਲੀ ਮੁਲਾਕਾਤ ਸੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ।

ਇਥੋਂ ਜਾਰੀ ਇਕ ਬਿਆਨ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਹਨਾਂ ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਲਾਕਾਤ ਰਾਹੀਂ ਕਾਫੀ ਕੁਝ ਸਿੱਖਣ ਮਿਲਿਆ ਹੈ।