ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੁਮਾਰ ਵਿਸ਼ਵਾਸ ਦਾ ਟਵੀਟ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੁਮਾਰ ਵਿਸ਼ਵਾਸ ਨੇ ਟਵੀਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਲਾਇਆ ਹੈ। ਕੁਮਾਰ ਵਿਸ਼ਵਾਸ ਨੇ ਟਵੀਟ ਕਰਦਿਆਂ ਲਿਖਿਆ, ‘‘ਪਿਆਰੇ ਛੋਟੇ ਭਰਾ ਭਗਵੰਤ ਮਾਨ ਖ਼ੁੱਦਾਰ ਪੰਜਾਬ ਨੇ 300 ਸਾਲਾਂ ’ਚ ਕਦੇ ਵੀ ਦਿੱਲੀ ਦੇ ਕਿਸੇ ਵੀ ਅਸੁਰੱਖਿਅਤ ਤਾਨਾਸ਼ਾਹ ਨੂੰ ਆਪਣੀ ਤਾਕਤ ਨਾਲ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ।

ਪੰਜਾਬ ਨੇ ਤੁਹਾਡੀ ਪੱਗ ਨੂੰ ਤਾਜ ਸੌਂਪਿਆ ਹੈ, ਕਿਸੇ ਬੌਣੇ ਦੁਰਯੋਧਨ ਨੂੰ ਨਹੀਂ…ਪੰਜਾਬ ਦੇ ਲੋਕਾਂ ਟੈਕਸ ਦੇ ਪੈਸਿਆਂ ਅਤੇ ਉਨ੍ਹਾਂ ਦੀ ਪੁਲਸ ਦਾ ਅਪਮਾਨ ਨਾ ਕਰੋ…ਪੱਗੜੀ ਸੰਭਾਲ ਜੱਟਾ।’’ਜ਼ਿਕਰਯੋਗ ਹੈ ਕਿ ਭਾਜਪਾ ਨੇਤਾ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਬੱਗਾ ਨੂੰ ਉਸ ਦੇ ਦਿੱਲੀ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਤਕਰੀਬਨ 50 ਜਵਾਨ ਹਾਜ਼ਰ ਸਨ।