ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਦਿੱਤਾ ਵੱਡਾ ਝਟਕਾ – ਬੇਅਦਬੀ ਕਾਂਡ ਤੇ ਬਣੀ ਐਸਆਈਟੀ ਵਿੱਚੋਂ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਹਟਾਇਆ ਗਿਆ

by mediateam

ਚੰਡੀਗੜ੍ਹ , 09 ਅਪ੍ਰੈਲ ( NRI MEDIA )

ਕੇਂਦਰੀ ਚੋਣ ਕਮਿਸ਼ਨ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ , ਰਣਜੀਤ ਸਿੰਘ ਕਮਿਸ਼ਨ ਦੇ ਆਦੇਸ਼ ਤੋਂ ਬਾਅਦ ਅਕਤੂਬਰ 2015 ਦੇ ਬਹੁਚਰਚਿਤ ਬੇਅਦਬੀ, ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਦਲ (ਐਸ ਆਈ ਟੀ) ਦੇ ਸੀਨੀਅਰ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਐਸ.ਆਈ.ਟੀ. ਤੋਂ ਹਟਾ ਦਿੱਤਾ ਗਿਆ ਹੈ , ਸ਼੍ਰੋਮਣੀ ਅਕਾਲੀ ਦਲ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਦੇ ਖਿਲਾਫ ਮੀਡੀਆ 'ਚ ਬਿਆਨਬਾਜ਼ੀ ਨੂੰ ਲੈ ਕੇ ਸ਼ਿਕਾਇਤ ਕੀਤੀ ਸੀ , ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਕਾਂਗਰਸ ਦਾ ਏਜੰਟ ਦੱਸਿਆ ਸੀ |


ਕਮਿਸ਼ਨ ਨੇ ਇਕ ਮਜ਼ਬੂਤ ਬਿਆਨ ਪੇਸ਼ ਕਰਦੇ ਹੋਏ ਕਿਹਾ ਕਿ ਐਸਆਈਟੀ ਜਾਂਚ ਬਾਰੇ ਕੋਈ ਅਜਿਹੀ ਬੇਤੁਕੀ ਗੱਲ ਨਹੀਂ ਕਰ ਸਕਦੀ, ਜੋ ਚੋਣ ਕਮਿਸ਼ਨ ਦੇ ਆਦਰਸ਼ ਜ਼ਾਬਤੇ ਦੀ ਉਲੰਘਣਾ ਕਰਦੀ ਹੈ ਅਤੇ ਚੋਣ ਦੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਦੀ ਹੈ , ਅਕਾਲੀ ਦਲ ਦੇ ਰਾਜਸਭਾ ਮੈਂਬਰ ਨਰੇਸ਼ ਗੁਜਰਾਲ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਕੁੰਵਰ ਵਿਜੈ ਪ੍ਰਤਾਪ ਮੀਡੀਆ ਨੂੰ ਜਨਤਕ ਬਿਆਨ ਦੇ ਰਹੇ ਸਨ , ਇਸ 'ਤੇ ਚੋਣ ਕਮਿਸ਼ਨ ਨੇ ਪੰਜਾਬ ਦੇ ਗ੍ਰਹਿ ਮੰਤਰਾਲੇ ਤੋਂ ਇਕ ਰਿਪੋਰਟ ਮੰਗੀ ਸੀ |

ਗ੍ਰਹਿ ਵਿਭਾਗ ਨੇ ਕੁੰਵਰ ਵਿਜੈ ਪ੍ਰਤਾਪ ਨੂੰ ਇਕ ਈਮਾਨਦਾਰ ਅਫਸਰ ਵਜੋਂ ਕਲੀਨ ਚਿੱਟ ਦੇ ਦਿੱਤੀ ਸੀ , ਕੈਪਟਨ ਸਰਕਾਰ ਅਤੇ ਕਾਂਗਰਸ ਵੀ ਕੁੰਵਰ ਵਿਜੈ ਦੇ ਨਾਲ ਖੜ੍ਹੇ ਸਨ , ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ 4 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨਾਲ ਮੁਲਾਕਾਤ ਕੀਤੀ , ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਚਾਰ ਮੰਤਰੀ ਅਤੇ ਅੱਧ ਦਰਜਨ ਵਿਧਾਇਕ ਮਜੂਦ ਸਨ , ਉਨ੍ਹਾਂ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਸੀ |

ਜਾਖੜ ਨੇ ਕਿਹਾ ਸੀ ਕਿ ਅਕਾਲੀ ਦਲ ਲੋਕਾਂ ਦੇ ਧਿਆਨ ਖਿੱਚਣ ਲਈ ਝੂਠੀ ਸ਼ਿਕਾਇਤ ਕਰ ਰਹੀ ਹੈ , ਹੁਣ ਕਮਿਸ਼ਨ ਦੇ ਆਦੇਸ਼ ਨੇ ਕੈਪਟਨ ਸਰਕਾਰ ਦੀ ਚਿੰਤਾ ਨੂੰ ਵਧਾ ਦਿੱਤਾ ਹੈ , ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਡੀ.ਜੀ.ਪੀ. ਦਿਨਕਰ ਗੁਪਤਾ ਨਾਲ ਮੀਟਿੰਗ ਕੀਤੀ , ਇਸ ਵਿੱਚ, ਐਸ ਆਈ ਟੀ ਦੇ ਕੰਮਕਾਜ ਬਾਰੇ ਕਮਿਸ਼ਨ ਦੇ ਫੈਸਲੇ ਦੀ ਸਮੀਖਿਆ ਕੀਤੀ ਗਈ ਹੈ |


More News

NRI Post
..
NRI Post
..
NRI Post
..