Latifpur : ਨਾਜਾਇਜ਼ ਕਬਜ਼ਿਆਂ ਦੇ ਸਬੰਧ ‘ਚ ਹਾਈ ਕੋਰਟ ਦਾ ਵੱਡਾ ਫੈਸਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਲਤੀਫਪੁਰਾ 'ਚ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਲੋਕਾਂ ਦੇ ਘਰਾਂ ਨੂੰ ਢਾਹ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਇੰਪਰੂਵਮੈਂਟ ਟਰੱਸਟ ਵਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਰਿਪੋਰਟ ਦਾਇਰ ਕੀਤੀ ਸੀ, ਜਿਸ ਤੋਂ ਸੰਤੁਸ਼ਟ ਹੁੰਦੇ ਹੋਏ ਹਾਈ ਕੋਰਟ 'ਚ ਚੱਲ ਰਹੇ ਕੰਟੈਪਟ ਆਫ ਕੋਰਟ ਦੇ ਮਾਮਲੇ ਨੂੰ ਡਿਸਪੋਜ਼ ਆਫ਼ ਕਰ ਦਿੱਤਾ ਹੈ।

ਇਸ ਮਾਮਲੇ ਦੇ ਡਿਸਪੋਜ਼ ਆਫ਼ ਹੋਣ ਨਾਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ ਕਿਉਕਿ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇੱਥੇ ਕਈ ਦਹਾਕਿਆਂ ਪਹਿਲਾਂ ਬਣੇ ਘਰਾਂ ਨੂੰ ਢਾਹ ਦਿੱਤਾ ਗਿਆ ਸੀ ਪਰ ਹਾਈ ਕੋਰਟ ਨੇ ਟਰੱਸਟ ਦੀ ਰਿਪੋਰਟ ਤੋਂ ਬਾਅਦ ਮਾਮਲੇ ਨੂੰ ਡਿਸਪੋਜ਼ ਆਫ਼ ਕਰਨ ਦੀ ਬਜਾਏ ਅਗਲੀ ਸੁਣਵਾਈ 9 ਜਨਵਰੀ ਲਈ ਨਿਰਧਾਰਿਤ ਕੀਤੀ ਸੀ । ਜ਼ਿਕਰਯੋਗ ਹੈ ਕਿ ਪਾਕਿਤਸਾਨ ਤੋਂ ਉੱਜੜ ਕੇ ਲਤੀਫ਼ਪੁਰਾ 'ਚ ਆ ਕੇ ਰਹਿੰਦੇ ਪਰਿਵਾਰ ਨੂੰ ਇੱਕ ਵਾਰ ਫਿਰ ਉਜਾੜ ਦਿੱਤਾ ਗਿਆ । ਹੁਣ ਸਰਕਾਰ ਵਲੋਂ ਬੇਘਰ ਹੋਏ, ਪੀੜਤ ਪਰਿਵਾਰਾਂ ਨੂੰ 2-2 ਮਰਲੇ ਦੇ ਫਲੈਟ ਦੇਣ ਦਾ ਐਲਾਨ ਕੀਤਾ ਗਿਆ ਹੈ ।