ਮਹਾਕਾਲੀ ਦੇਵੀ ਧਾਮ ’ਚ ਖ਼ਾਲਿਸਤਾਨ ਦੇ ਨਾਅਰੇ ਲਿਖਣ ’ਤੇ ਪੰਨੂ ਸਣੇ 2 ਖ਼ਿਲਾਫ਼ ਪਰਚਾ

by jaskamal

ਨਿਊਜ਼ ਡੈਸਕ : ਸ਼੍ਰੀ ਮਹਾਕਾਲੀ ਦੇਵੀ ਧਾਮ ਸੰਗਰੂਰ ਦੇ ਗੇਟ ਦੇ ਬਾਹਰ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ’ਚ ਸੰਗਰੂਰ ਥਾਣਾ ਸਿਟੀ ਪੁਲਸ ਵੱਲੋਂ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਸਮੇਤ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਪੁਲਸ ਵੱਲੋਂ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਦੀ ਵਾਇਰਲ ਵੀਡੀਓ ਦੇ ਆਧਾਰ ’ਤੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਬੀਤੀ ਕੱਲ ਸ਼੍ਰੀ ਮਹਾਕਾਲੀ ਦੇਵੀ ਧਾਮ ਦੇ ਗੇਟ ਅੱਗੇ ਖਾਲਿਸਤਾਨ ਜ਼ਿੰਦਾਬਾਦ ਰੈਫਰੈਂਡਮ 26 ਜਨਵਰੀ 2023 ਲਿਖ ਦਿੱਤਾ ਗਿਆ ਸੀ, ਜਿਸ ਦੀ ਜ਼ਿੰਮੇਵਾਰੀ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪਨੂੰ ਨੇ ਲਈ ਸੀ।

ਵਾਇਰਲ ਵੀਡੀਓ ਦੇ ਆਧਾਰ ’ਤੇ ਪੁਲਸ ਨੇ ਵੱਖ-ਵੱਖ ਭਾਈਚਾਰਿਆਂ ’ਚ ਨਫ਼ਰਤ ਅਤੇ ਦੁਸ਼ਮਣੀ ਫੈਲਾਉਣ ਦੀ ਕੋਸ਼ਿਸ਼ ਕਰਨ ਅਤੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਸਾਜ਼ਿਸ਼ ਰਚਣ ਲਈ ਗੁਰਪਤਵੰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।