ਕਿਵੇਂ ਹਰਾ ਬਾਦਾਮ ਕਰਦਾ ਭਾਰ ਘਟਾਉਣ ‘ਚ ਮਦਦ, ਜਾਣੋ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰੇ ਬਦਾਮ ਵਿਚ ਨਟਸ ਹੁੰਦੇ ਹਨ ਜੋ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਸੁੱਕੇ ਬਦਾਮ ਦੀ ਤੁਲਨਾ ਵਿਚ ਇਨ੍ਹਾਂ ਵਿਚ ਕਈ ਪੋਸ਼ਕ ਤੱਤ ਜ਼ਿਆਦਾ ਹੁੰਦੇ ਹਨ। ਹਰੇ ਬਦਾਮ ਸਿਹਤ ਲਈ ਚੰਗੇ ਹੁੰਦੇ ਹਨ ਕਿਉਂਕਿ ਇਹ ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦੇ ਹਨ । ਇਹ ਬਦਾਮ ਭਾਰ ਘਟਾਉਣ ਲਈ ਚੰਗੇ ਹਨ ਕਿਉਂਕਿ ਇਨ੍ਹਾਂ ਵਿਚ ਤੰਦਰੁਸਤ ਚਰਬੀ ਸ਼ਾਮਲ ਹੈ। ਇਸ ਤੋਂ ਇਲਾਵਾ ਚਰਬੀ ਨੂੰ ਬਾਹਰ ਕੱਢਣ ਵਿਚ ਮਦਦ ਕਰਦੇ ਹਨ।

ਹਰੇ ਬਦਾਮ ਪੇਟ ਲਈ ਚੰਗੇ ਹੁੰਦੇ ਹਨ ਕਿਉਂਕਿ ਇਨ੍ਹਾਂ ਵਿਚ ਬਹੁਤ ਜ਼ਿਆਦਾ ਫ਼ਾਈਬਰ ਹੁੰਦਾ ਹੈ, ਜੋ ਪਾਚਨ ਪ੍ਰਕਿਰਿਆ ਨੂੰ ਠੀਕ ਰਖਦਾ ਹੈ ਅਤੇ ਕਬਜ਼ ਤੋਂ ਮੁਕਤੀ ਦਿਵਾਉਂਦਾ ਹੈ।ਇਹ ਵਾਲਾਂ ਲਈ ਵੀ ਫ਼ਾਇਦੇਮੰਦ ਹੈ ਕਿਉਂਕਿ ਇਨ੍ਹਾਂ ਵਿਚ ਵਿਟਾਮਿਨ, ਖਣਿਜ ਅਤੇ ਕਈ ਹੋਰ ਪੋਸ਼ਕ ਤੱਤ ਹੁੰਦੇ ਹਨ। ਹਰਾ ਬਦਾਮ ਫ਼ੋਲਿਕ ਐਸਿਡ ਦਾ ਚੰਗਾ ਸ੍ਰੋਤ ਹੈ।