ਆਤਮ ਸਮਰਪਣ ਕਰਨ ਵਾਲੇ ਗੈਂਗਸਟਰਾਂ ‘ਤੇ ਵਰਤਾਂਗੇ ਨਰਮੀ : Meet Hayer

by jaskamal

ਨਿਊਜ਼ ਡੈਸਕ : ਪੰਜਾਬ ਸਰਕਾਰ ਦੀ ਗੈਂਗਸਟਰ ਕਲਚਰ ਖਿਲਾਫ ਕਾਰਵਾਈ ਦੀ ਨੀਤੀ 'ਤੇ ਜ਼ੋਰ ਦਿੰਦਿਆਂ ਉਚੇਰੀ ਸਿੱਖਿਆ ਤੇ ਖੇਡ ਮੰਤਰੀ Gurmeet Singh Meet Hayer ਨੇ ਵੀਰਵਾਰ ਨੂੰ ਪੰਜਾਬ 'ਚ ਅਜੇ ਵੀ ਸਰਗਰਮ ਗੈਂਗਸਟਰਾਂ ਤੇ ਅਪਰਾਧੀਆਂ ਨੂੰ ਹਿੰਸਾ ਦਾ ਰਾਹ ਛੱਡ ਕੇ ਮੁੱਖ ਧਾਰਾ 'ਚ ਪਰਤਣ ਦੀ ਅਪੀਲ ਕੀਤੀ ਹੈ। ਕੈਬਨਿਟ ਮੰਤਰੀ ਨੇ ਪ੍ਰੈੱਸ ਕਾਨਫਰੰਸ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ Bhagwant Mann ਦੀ ਅਗਵਾਈ ਵਾਲੀ (ਆਪ) ਸਰਕਾਰ ਸੂਬੇ 'ਚ ਗੈਂਗਸਟਰਾਂ ਤੇ ਨੌਜਵਾਨ ਅਪਰਾਧੀਆਂ ਦੇ ਸੁਧਾਰ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਮੰਤਰੀ ਨੇ ਕਿਹਾ ਕਿ “ਅਸੀਂ ਪੰਜਾਬ 'ਚ ਹਾਲੇ ਵੀ ਸਰਗਰਮ ਸਾਰੇ ਗੈਂਗਸਟਰਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਪਰਾਧ ਦੀ ਰਾਹ ਛੱਡ ਕੇ ਖੁਦ ਵਿਚ ਸੁਧਾਰ ਲਿਆਉਣ। ਸਾਡੀ ਸਰਕਾਰ ਉਨ੍ਹਾਂ ਪ੍ਰਤੀ ਨਰਮ ਰੁਖ ਰੱਖੇਗੀ।" Punjab Police ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਵਚਨਬੱਧ ਹੈ।