ਕੁੰਵਰ ਵਿਜੈ ਪ੍ਰਤਾਪ ਨੇ CM ਨੂੰ ਲਿਖੀ ਚਿੱਠੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਬਹਿਬਲਕਲਾਂ ਗੋਲੀਕਾਂਡ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ CM ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖਿਆ ਹੈ। ਕੁੰਵਰ ਵਿਜੈ ਪ੍ਰਤਾਪ ਨੇ ਪੱਤਰ 'ਚ ਲਿਖਿਆ ਹੈ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਸਹੀ ਢੰਗ ਨਾਲ ਨਹੀਂ ਦੇਖ ਰਹੀ ਹੈ। ਫਰੀਦਕੋਟ ਦੀ ਸੈਸ਼ਨ ਅਦਾਲਤ ਵਿੱਚ ਚੱਲ ਰਿਹਾ ਕੇਸ ਵੀ ਅੱਗੇ ਨਹੀਂ ਵਧ ਰਿਹਾ।

ਪੱਤਰ 'ਚ ਉਨ੍ਹਾਂ ਲਿਖਿਆ ਹੈ ਕਿ ਮੁਲਜ਼ਮ ਬਹਿਬਲ ਕਲਾਂ ਦੀ ਫਰੀਦਕੋਟ ਅਦਾਲਤ 'ਚ ਚੱਲ ਰਹੇ ਮੁਕੱਦਮੇ ਤੇ ਜਾਂਚ ਨੂੰ ਰੱਦ ਕਰਕੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸੈਸ਼ਨ ਕੋਰਟ 'ਚ ਕੇਸਾਂ ਦੀ ਸੁਣਵਾਈ ਚੱਲ ਰਹੀ ਹੈ 'ਤੇ ਦੂਜੇ ਪਾਸੇ ਮੁਲਜ਼ਮਾਂ ਵੱਲੋਂ ਦੀਵਾਨੀ ਮੁਕੱਦਮਾ ਦਾਇਰ ਕੀਤਾ ਗਿਆ ਹੈ, ਜੋ ਮੁਲਜ਼ਮਾਂ ਦੇ ਇਰਾਦਿਆਂ ਨੂੰ ਬਿਆਨ ਕਰਦਾ ਹੈ।