ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਚਲਦੇ ਯੂਪੀ ‘ਚ ਅਗਲੇ ਸੋਮਵਾਰ ਤਕ ਵਧਾਇਆ ਲੱਕਡਾਊਨ

by vikramsehajpal

ਉੱਤਰ ਪ੍ਰਦੇਸ਼ (ਦੇਵ ਇੰਦਰਜੀਤ) : ਯੋਗੀ ਸਰਕਾਰ ਨੇ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਿੰਡਾਂ ’ਚ ਟੀਕਾਕਰਨ ਅਤੇ ਸੈਨੀਟਾਈਜੇਸ਼ਨ ਨੂੰ ਤੇਜ਼ ਕਰਨ ਦਾ ਹੁਕਮ ਦਿੱਤਾ ਹੈ।ਯੋਗੀ ਸਰਕਾਰ ਨੇ ਵੀਰਵਾਰ ਯਾਨੀ 6 ਮਈ ਸਵੇਰੇ 7 ਵਜੇ ਤਕ ਪਾਬੰਦੀ ਲਗਾਈ ਸੀ ਪਰ ਹੁਣ ਇਸ ਨੂੰ ਸੋਮਵਾਰ ਸਵੇਰ ਤਕ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ।ਉੱਤਰ-ਪ੍ਰਦੇਸ਼ ’ਚ ਪੰਚਾਇਤੀ ਚੋਣਾਂ ਤੋਂ ਬਾਅਦ ਸੂਬੇ ਦੇ ਹਰ ਪਿੰਡ ’ਚ ਕੋਰੋਨਾ ਲਾਗ ਦੀ ਬੀਮਾਰੀ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦੇ ਯੋਗੀ ਸਰਕਾਰ ਨੇ ਤਾਲਾਬੰਦੀ ਵਧਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਸੂਬੇ ’ਚ ਹੁਣ ਸੋਮਵਾਰ ਯਾਨੀ 10 ਮਈ ਤਕ ਲਈ ਤਾਲਾਬੰਦੀ ਵਧਾ ਦਿੱਤੀ ਹੈ। ਇਸ ਨਾਲ ਹੁਣ ਪੂਰੇ ਸੂਬੇ ’ਚ ਸੋਮਵਾਰ ਸਵੇਰੇ 10 ਵਜੇ ਤਕ ਤਾਲਾਬੰਦੀ ਰਹੇਗੀ।

ਸਰਕਾਰ ਦਾ ਕਹਿਣਾ ਹੈ ਕਿ ਤਾਲਾਬੰਦੀ ਦੌਰਾਨ ਮਿਲੀ ਛੋਟ ਜਾਰੀ ਰਹੇਗੀ। ਹਾਲਾਂਕਿ, ਸਰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਵੀਰਵਾਰ ਸਵੇਰੇ 7 ਵਜੇ ਤੋਂ ਸ਼ੁੱਕਰਵਾਰ ਰਾਤ 8 ਵਜੇ ਤਕ ਬਾਜ਼ਾਰ ਖੋਲ੍ਹਿਆ ਜਾਣਾ ਸੀ ਪਰ ਕੋਰੋਨਾ ਦੇ ਵਧਦੇ ਕਹਿਰ ਕਾਰਨ ਹੁਣ ਸਰਕਾਰ ਨੇ ਪੂਰੇ ਹਫਤੇ ਲਈ ਤਾਲਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ।