ਬੇਅਦਬੀ ਕਾਂਡ ਦੇ ਵਿਰੋਧ ਵਿੱਚ ਲੋਕ ਇਨਸਾਫ਼ ਪਾਰਟੀ ਮਾਨਸਾ ਨੇ ਹਾਈ ਕੋਰਟ ਦੇ ਫੈਸਲੇ ਦੀਆਂ ਸਾੜੀਆਂ ਕਾਪੀਆਂ

by vikramsehajpal

ਮਾਨਸਾ 30 ਅਪ੍ਰੈਲ (ਐਨ.ਆਰ.ਆਈ. ਮੀਡਿਆ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟ ਕਪੂਰਾ ਗੋਲੀ ਕਾਂਡ ਦੇ ਮੁੱਦੇ ਤੇ ਬੀਤੇ ਦਿਨੀਂ ਹਾਈ ਕੋਰਟ ਵੱਲੋਂ ਆਏ ਫੈਸਲੇ ਤੇ ਅਗਲੇਰੀ ਕਾਰਵਾਈ ਲਈ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ 30 ਅਪ੍ਰੈਲ ਨੂੰ ਕੋਟਕਪੂਰਾ ਵਿਖੇ ਰੋਸ ਵੱਜੋ ਹਾਈ ਕੋਰਟ ਦੇ ਫੈਸਲੇ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸ.ਸਿਮਰਜੀਤ ਸਿੰਘ ਬੈਂਸ ਅਤੇ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੇ ਦਿਸ਼ਾ ਨਿਰਦੇਸਾ ਅਨੁਸਾਰ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਜਿਲ੍ਹਾ ਕਚਿਹਰੀਆਂ ਮਾਨਸਾ ਵਿਖੇ ਲੋਕ ਇਨਸਾਫ਼ ਪਾਰਟੀ ਜਿਲ੍ਹਾ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ ਦੀ ਅਗਵਾਈ ਵਿੱਚ ਹਾਈ ਕੋਰਟ ਦੇ ਫੈਸਲੇ ਦੀਆਂ ਕਾਪੀਆਂ ਸਾੜੀਆਂ ਗਈਆਂ। ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ ਨੇ ਕਿਹਾ ਕਿ ਬਾਦਲ ਸਰਕਾਰ ਨੇ ਜੋਰਾ ਸਿੰਘ ਕਮੀਸ਼ਨ ਬਣਾਇਆ ਸੀ, ਪਰ ਇਨਸਾਫ਼ ਨਹੀਂ ਮਿਲਿਆ।

ਫਿਰ ਕੈਪਟਨ ਸਰਕਾਰ ਆਉਣ ਤੋਂ ਬਾਦ ਜਾਚ ਸੀ ਬੀ ਆਈ ਨੂੰ ਦੇ ਦਿੱਤੀ ਗਈ ਅਤੇ ਸੀ ਬੀ ਆਈ ਤੋਂ ਫਿਰ ਜਾਚ ਵਾਪਸ ਲੈਕੇ ਜਸਟਿਸ ਰਣਜੀਤ ਸਿੰਘ ਕਮੀਸ਼ਨ ਬਣਾਇਆ ਗਿਆ। ਫਿਰ ਵੀ ਇਨਸਾਫ਼ ਨਹੀਂ ਮਿਲਿਆ। ਇਸ ਉਪਰੰਤ ਕੁੰਵਰ ਵਿਜੈ ਪਰਤਾਪ ਸਿੰਘ ਦੀ ਅਗਵਾਈ ਹੇਠ ਅੈਸ ਆਈ ਟੀ ਦਾ ਗਠਨ ਕੀਤਾ ਗਿਆ। ਪ੍ਰੰਤੂ ਪਿਛਲੇ ਦਿਨੀਁ ਹਾਈ ਕੋਰਟ ਵੱਲੋਂ ਐਸ ਆਈ ਟੀ ਰਿਪੋਰਟ ਨੂੰ ਖਾਰਜ ਕਰਕੇ ਨਵੀਂ ਐਸ ਆਈ ਟੀ ਬਿਨਾ ਕੁੰਵਰ ਵਿਜੈ ਪਰਤਾਪ ਸਿੰਘ ਦੇ ਬਣਾਉਣ ਦਾ ਫ਼ੈਸਲਾ ਸੁਣਾ ਦਿੱਤਾ ਗਿਆ। ਰਾਏਪੁਰ ਨੇ ਕਿਹਾ ਕਿ ਸਿੱਖ ਸੰਗਤਾਂ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਦੀ ਬੇਅਦਬੀ ਨਾਲ ਹਿਰਦੇ ਵਿਲੂਧਰੇ ਗਏ ਸੀ, ਉਨ੍ਹਾਂ ਨੂੰ ਗਹਿਰੀ ਸੱਟ ਵੱਜੀ ਅਤੇ ਹਾਲ ਦੀ ਘੜੀ ਇਨਸਾਫ਼ ਦੀ ਕੋਈ ਕਿਰਨ ਨਜ਼ਰ ਨਹੀਂ ਆ ਰਹੀ। ਕੈਪਟਨ ਸਰਕਾਰ ਦੀ ਢਿਲੀ ਕਾਰਗੁਜ਼ਾਰੀ ਕਾਰਨ, ਐਡਵੋਕੇਟ ਜਰਨਲ ਆਤੁਲ ਨੰਦਾ ਦੀ ਹਾਈ ਕੋਰਟ ਵਿੱਚ ਮਾੜੀ ਕਾਰਗੁਜ਼ਾਰੀ ਕਾਰਨ ਜਾਂ ਲਾਪਰਵਾਹੀ ਕਾਰਨ ਹਾਈ ਕੋਰਟ ਨੇ ਸਿਟ ਹੀ ਖਾਰਜ ਕਰ ਦਿਤੀ ਹੈ।

ਇਸ ਤੋਂ ਸਾਬਤ ਹੁੰਦਾ ਹੈ ਕਿ ਕਾਗਰਸ ਸਰਕਾਰ ਦੀ ਸਰਕਾਰੀ ਬੱਸ ਨੂੰ ਅਕਾਲੀ ਦਲ ਦਾ ਡਰਾਇਵਰ ਚਲਾ ਰਿਹਾ ਹੈ। ਜਾਂ ਫ਼ਿਰ ਕੈਪਟਨ ਕਾਗਰਸ ਤੇ ਆਕਾਲੀ ਦਲ ਆਪਸ ਵਿੱਚ ਘਿਉ ਖਿਚੜੀ ਹਨ। ਅੰਤ ਵਿੱਚ ਮਾਨਸਾ ਤੋਂ ਹਲਕਾ ਇਚਾਰਜ ਹਰਪ੍ਰੀਤ ਸਿੰਘ ਸੱਦਾ ਸਿੰਘ ਵਾਲਾ ਨੇ ਕਿਹਾ ਕਿ ਸਿੱਖ ਸੰਗਤਾਂ ਬੇਅਦਬੀ ਤੇ ਗੋਲੀ ਕਾਂਡ ਨੂੰ ਕਿਸੇ ਵੀ ਕੀਮਤ ਉਤੇ ਨਹੀਂ ਭੁਲਣਗੀਆ। ਜੇਕਰ ਦੋਸੀਆਂ ਵਿਰੁੱਧ ਪੰਜਾਬ ਸਰਕਾਰ ਨੇ ਸਹੀ ਢੰਗ ਨਾਲ ਪੈਰਵੀ ਨਾ ਕੀਤੀ ਤਾਂ ਲੋਕ ਇਨਸਾਫ਼ ਪਾਰਟੀ ਧਾਰਮਿਕ ਜਥੇਬੰਦੀਆਂ ਨੂੰ ਨਾਲ ਲੈਕੇ ਵੱਡੇ ਸੰਘਰਸ਼ ਦਾ ਪਰੋਗਰਾਮ ਉਲੇਕੇਗੀ। ਹਾਈ ਕੋਰਟ ਦੇ ਫੈਸਲੇ ਦੀਆਂ ਕਾਪੀਆਂ ਸਾੜਨ ਸਮੇਂ ਲੋਕ ਇਨਸਾਫ਼ ਪਾਰਟੀ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ, ਹਲਕਾ ਇਚਾਰਜ ਮਾਨਸਾ ਮਿਸਤਰੀ ਹਰਪ੍ਰੀਤ ਸਿੰਘ ਸੱਦਾ ਸਿੰਘ ਵਾਲਾ, ਗੁਰਪ੍ਰੀਤ ਸਿੰਘ ਗਾਗੋਵਾਲੀਆ, ਸਹਿਰੀ ਪ੍ਰਧਾਨ ਜਨਕ ਰਾਜ ਉਡਤ, ਪਰਦੀਪ ਸਿੰਘ, ਰਣਜੀਤ ਸਿੰਘ, ਬੱਬੂ ਸਿੰਘ ਖੋਖਰ ਕਲਾ, ਬੁਧੂ ਸਿੰਘ ਖੋਖਰ ਕਲਾ ਹਾਜ਼ਰ ਸਨ।