ਲੋਕ ਸਭਾ 2019 : ਅੱਜ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ ਚੋਣ ਕਮਿਸ਼ਨ

by mediateam

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਚੋਣ ਕਮਿਸ਼ਨ ਅੱਜ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੀ ਘੋਸ਼ਣਾ ਕਰ ਸਕਦੀ ਹੈ। ਸੂਤਰਾਂ ਮੁਤਾਬਿਕ ਇਸਦੇ ਨਾਲ ਹੀ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਓਡੀਸ਼ਾ ਅਤੇ ਸਿੱਕਿਮ ਵਿਧਾਨ ਸਭਾ ਚੋਣਾਂ ਦੀ ਘੋਸ਼ਣਾ ਵੀ ਕਰ ਸਕਦਾ ਹੈ, ਸੂਤਰਾਂ ਦਾ ਕਹਿਣਾ ਹੈ ਕਿ ਜੰਮੂ ਅਤੇ ਕਸ਼ਮੀਰ ਵਿਧਾਨ ਸਭਾ ਚੋਣਾਂ ਵੀ ਨਾਲ ਹੀ ਕਰਵਾਈਆਂ ਜਾ ਸਕਦੀਆਂ ਹਨ। 

ਉੱਥੇ ਹੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇਲੰਗਾਨਾ ਵਿਚ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਚੋਣ ਅਭਿਆਨ ਦੀ ਸ਼ੁਰੂਆਤ ਕਰਨਗੇ। ਰਾਜ ਵਿਚ ਤਿੰਨ ਮਹੀਨੇ ਪਹਿਲਾਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੇ ਖ਼ਰਾਬ ਪ੍ਰਦਰਸ਼ਨ ਕੀਤਾ ਸੀ। ਜਦਕਿ ਪੀਐਮ ਮੋਦੀ ਅੱਜ ਗ੍ਰੇਟਰ ਨੋਇਡਾ ਜਾਣਗੇ, ਉੱਥੇ ਉਹ ਪੰਡਿਤ ਦੀਨ ਦਿਆਲ ਖੋਜ ਸੰਸਥਾ ਅਤੇ ਰਾਸ਼ਟਰੀ ਮਿਊਜ਼ੀਅਮ ਦਾ ਉਦਘਾਟਨ ਕਰਨਗੇ।