Lok Sabha Election: ਜਲੰਧਰ ਤੋਂ ਕਾਂਗਰਸ ਇਸ ਸੀਨੀਅਰ ਆਗੂ ਨੂੰ ਉਤਾਰੇਗੀ ਮੈਦਾਨ ‘ਚ, ਐਲਾਨ ਜਲਦ

by jaskamal

ਪੱਤਰ ਪ੍ਰੇਰਕ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਵਿੱਚ ਹਲਚਲ ਮਚੀ ਹੋਈ ਹੈ। ਹਰ ਪਾਰਟੀ ਆਪਣਾ ਝੰਡਾ ਲਹਿਰਾਉਣ ਲਈ ਸੰਘਰਸ਼ ਕਰ ਰਹੀ ਹੈ ਅਤੇ ਆਪਣੇ ਤਰੀਕੇ ਨਾਲ ਰਣਨੀਤੀ ਤਿਆਰ ਕਰ ਰਹੀ ਹੈ। ਅਜਿਹੇ 'ਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕਾਂਗਰਸ ਨੇ ਜਲੰਧਰ 'ਚ ਇਕ ਸੀਨੀਅਰ ਨੇਤਾ ਨੂੰ ਮੈਦਾਨ 'ਚ ਉਤਾਰਿਆ ਹੈ।

ਸੂਤਰਾਂ ਮੁਤਾਬਕ ਇਸ ਵਾਰ ਜਲੰਧਰ 'ਚ ਚੌਧਰੀ ਪਰਿਵਾਰ ਦੀ ਬਜਾਏ ਸਾਬਕਾ ਸੀ.ਐੱਮ. ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦਿੱਤੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੀਆਂ 7 ਲੋਕ ਸਭਾ ਸੀਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਾਕੀ ਸੀਟਾਂ 'ਤੇ ਗੁਰਦਾਸਪੁਰ ਤੋਂ ਪ੍ਰਤਾਪ ਬਾਜਵਾ, ਲੁਧਿਆਣਾ ਤੋਂ ਰਵਨੀਤ ਬਿੱਟੂ, ਪਟਿਆਲਾ ਤੋਂ ਕੈਪਟਨ ਅਮਰਿੰਦਰ ਦੇ ਮੁਕਾਬਲੇ ਨਵਜੋਤ ਸਿੱਧੂ, ਬਠਿੰਡਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਅਤੇ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਨੂੰ ਟਿਕਟਾਂ ਦਾ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ।