ਲੁੱਟ ਦੀਆਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਹਥਿਆਰ ਸਮੇਤ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਆਏ ਦਿਨ ਲੁੱਟਖੋਹ ਵਰਗੀਆਂ ਵਾਰਦਾਤਾਂ ਹੁੰਦੀਆਂ ਨਜ਼ਰ ਆ ਰਿਹਾ ਹਨ ਜਿਸ ਦੇ ਚਲਦੇ ਜਲੰਧਰ ਪੁਲਿਸ ਨੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। 4 ਪਿਸਤੌਲਾਂ 32 ਬੋਰ, 32 ਜ਼ਿੰਦਾ ਕਾਰਤੂਸ, 6 ਲੱਖ 50 ਹਜ਼ਾਰ ਡਰੱਗ ਮਨੀ, ਹੈਰੋਇਨ, ਬਰਾਮਦ ਕੀਤੀਆਂ ਗਈਆਂ ਹਨ।

ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਲਾਡੋਵਾਲੀ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਗੁਰੂ ਨਾਨਕ ਪੁਰਾ ਫਾਟਕ ਵੱਲੋਂ ਆ ਰਹੀ ਇਕ ਚਿੱਟੇ ਰੰਗ ਦੀ ਸਵਿੱਫਟ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਕਾਰ ’ਚ ਬੈਠੇ ਪੰਜੋਂ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ। ਮੁਲਜ਼ਮਾਂ ਦੀ ਪਛਾਣ ਸੰਨੀ, ਸਮਾਈਲ, ਦਿਵਾਂਸ਼, ਹੈੱਪੀ ਅਤੇ ਲਵ ਦੇ ਰੂਪ ’ਚ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।