ਵਿਦੇਸ਼ ਜਾਣ ਦਾ ਸੁਫ਼ਨਾ ਲਈ ਬੈਠੇ ਪ੍ਰੇਮੀ -ਪ੍ਰੇਮਿਕਾ ਨੇ ਚੁੱਕਿਆ ਖੌਫਨਾਕ ਕਦਮ , ਜਾਣੋ ਪੂਰਾ ਮਾਮਲਾ

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਮੁਹੱਲਾ ਸ਼ਹਿਜ਼ਾਦਾ ਨੰਗਲ 'ਚ ਇੱਕ ਪ੍ਰੇਮੀ ਜੋੜੇ ਨੇ ਆਪਣੀ ਜ਼ਿੰਦਗੀ ਖਤਮ ਕਰ ਲਈ। ਦੋਵਾਂ ਦੀ ਪਛਾਣ ਵਿਕਰਾਂਤ ਤੇ ਨੇਹਾ ਰੂਪ 'ਚ ਹੋਈ ਹੈ। ਜਿਨ੍ਹਾਂ ਨੇ ਅੱਜ ਪ੍ਰੇਸ਼ਾਨੀ ਕਾਰਨ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ।ਦੱਸਿਆ ਜਾ ਰਿਹਾ ਮ੍ਰਿਤਕ ਨੌਜਵਾਨ ਨੇ ਆਪਣੇ ਰਿਸ਼ਤੇਦਾਰ ਨੂੰ ਜਰਮਨ ਜਾਣ ਲਈ 24 ਲੱਖ ਰੁਪਏ ਦਿੱਤੇ ਸੀ ਪਰ ਉਸ ਦੇ ਰਿਸ਼ਤੇਦਾਰ ਨੇ ਨਾ ਉਸ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ।

ਜਿਸ ਤੋਂ ਬਾਅਦ ਦੋਵੇ ਕਾਫੀ ਪ੍ਰੇਸ਼ਾਨ ਰਹਿੰਦੇ ਸੀ ਤੇ ਅੱਜ ਪ੍ਰੇਮੀ ਜੋੜੇ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਦੋਵਾਂ ਦੀਆਂ ਲਾਸ਼ਾ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਫਿਲਹਾਲ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੇ ਭਰਾ ਰੋਹਿਤ ਨੇ ਦੱਸਿਆ ਕਿ ਉਸ ਦੇ ਭਰਾ ਨੇ ਵਿਦੇਸ਼ ਜਾਣ ਲਈ ਰਿਸ਼ਤੇਦਾਰ ਨੂੰ 24 ਲੱਖ ਰੁਪਏ ਦਿੱਤੇ ਸਨ ਪਰ ਉਨ੍ਹਾਂ ਦੇ ਰਿਸ਼ਤੇਦਾਰ ਨੇ ਉਸ ਨੂੰ ਨਾ ਜਰਮਨ ਭੇਜਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਸਨ ।ਇਸ ਧੋਖੇ ਤੋਂ ਪ੍ਰੇਸ਼ਾਨ ਹੋ ਕੇ ਦੋਵਾਂ ਨੇ ਖ਼ੁਦਕੁਸ਼ੀ ਕਰ ਲਈ ।