by nripost
ਲੁਧਿਆਣਾ (ਜਸਪ੍ਰੀਤ): ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਵਿੰਦਰ ਕੌਰ ਵੱਲੋਂ ਲੁਧਿਆਣਾ ਜ਼ਿਲ੍ਹੇ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਪ੍ਰਾਈਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਜ਼ਿਲ੍ਹਾ ਪੱਧਰ 'ਤੇ ਸਨਮਾਨਿਤ ਕੀਤਾ ਜਾਵੇਗਾ। ਜ਼ਿਲ੍ਹੇ ਦੇ 57 ਅਧਿਆਪਕਾਂ ਨੂੰ ਡੀਈਓ ਐਲੀਮੈਂਟਰੀ ਵਲੋਂ ਜ਼ਿਲ੍ਹਾ ਪੱਧਰ 'ਤੇ ਸਨਮਾਨਿਤ ਕੀਤਾ ਜਾਵੇਗਾ। ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਇਸ ਸਬੰਧਿਤ ਸਮੂਹ ਬਲਾਕ ਪ੍ਰਾਇਮਰੀ ਅਫਸਰਾਂ ਨੂੰ ਪੱਤਰ ਰਾਹੀਂ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਅਤੇ ਸੰਬੰਧਿਤ ਅਧਿਆਪਕਾਂ ਦਾ ਸਮੇਂ ਸਿਰ ਸਨਮਾਨ ਸਮਾਰੋਹ ਸਥਾਨ 'ਤੇ ਪਹੁੰਚਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਡੀਈਓ ਵੱਲੋਂ ਜਾਰੀ ਪੱਤਰ 'ਚ ਬੀਆਰਸੀ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ। ਇਹ ਸਨਮਾਨ ਸਮਾਰੋਹ 21-10-2024 ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ, ਜਿਸ ਦਾ ਸਮਾਂ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤਕ ਦਾ ਰਹੇਗਾ। ਇਸ ਸਨਮਾਨ ਸਮਾਗਮ 'ਚ ਸਮੂਹ ਬਲਾਕ ਪ੍ਰਾਇਮਰੀ ਅਫਸਰਾਂ ਨੂੰ ਸਮੇਂ ਸਿਰ ਪਹੁੰਚਣ ਲਈ ਕਿਹਾ ਗਿਆ ਹੈ।