ਲੁਧਿਆਣਾ (ਵਿਕਰਮ ਸਹਿਜਪਾਲ) : ਢੋਲੇਵਾਲ ਕੋਲ ਉਸ ਵੇਲੇ ਸਨਸਨੀ ਫੈਲ ਗਈ ਜਦੋਂ 2 ਕੁੜੀਆਂ ਤੇ ਤੇਜ਼ਾਬ ਦੇ ਨਾਲ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਦੋਹਾਂ ਕੁੜੀਆਂ 'ਤੇ ਤੇਜ਼ਾਬ ਪੈ ਗਿਆ ਜਿਸ ਕਾਰਨ ਦੋਵੇਂ ਬੁਰੀ ਤਰ੍ਹਾਂ ਝੁਲਸ ਗਈਆਂ। ਦੋਹਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।
ਪੀੜਤ ਲੜਕੀਆਂ ਨੇ ਕਿਹਾ ਕਿ ਨੌਜਵਾਨਾਂ ਨੇ ਉਨ੍ਹਾਂ 'ਤੇ ਤੇਜ਼ਾਬ ਕਿਉਂ ਸੁੱਟਿਆ ਇਸ ਬਾਰੇ ਉਨ੍ਹਾਂ ਨੂੰ ਕੋਈ ਵੀ ਜਾਣਕਾਰੀ ਨਹੀਂ ਹੈ।ਮੌਕੇ 'ਤੇ ਪਹੁੰਚ ਕੇ ਪੁਲਿਸ ਨੇ ਅਣਪਛਾਤੇ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।



