ਲੁਧਿਆਣਾ ਕੋਰਟ ਧਮਾਕੇ ਦੇ ਮਾਮਲੇ ‘ਚ ਅਣਪਛਾਤੇ ਵਿਅਕਤੀ ਖਿਲਾਫ ਐੱਫਆਈਆਰ ਦਰਜ, ਸ਼ਹਿਰ ‘ਚ ਧਾਰਾ 144 ਲਾਗੂ

by jaskamal

ਨਿਊਜ਼ ਡੈਸਕ (ਜਸਕਮਲ) : ਵੀਰਵਾਰ ਨੂੰ ਲੁਧਿਆਣਾ ਕੋਰਟ ਕੰਪਲੈਕਸ 'ਚ ਹੋਏ ਧਮਾਕੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਮਾਮਲੇ ਸਬੰਧੀ ਅਣਪਛਾਤੇ ਵਿਅਕਤੀ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। ਸਰਕਾਰ ਨੇ ਸੂਬੇ 'ਚ ਹਾਈ ਅਲਰਟ ਦਾ ਐਲਾਨ ਕਰ ਦਿੱਤਾ ਹੈ। ਲੁਧਿਆਣਾ 'ਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ।

ਕੌਮੀ ਸੁਰੱਖਿਆ ਗਾਰਡ (NSG) ਦੀ ਇਕ ਟੀਮ ਮਾਮਲੇ ਦੀ ਜਾਂਚ ਲਈ ਲੁਧਿਆਣਾ ਜ਼ਿਲ੍ਹਾ ਅਦਾਲਤ ਕੰਪਲੈਕਸ 'ਚ ਵਿਸਫੋਟ ਵਾਲੀ ਥਾਂ ਦਾ ਦੌਰਾ ਕੀਤਾ ਹੈ। ਐੱਨਐੱਸਜੀ ਦੀ ਇਕ ਤੋਂ ਬਾਅਦ ਇਕ ਤੀਸਰੀ ਟੀਮ ਮੌਕੇ 'ਤੇ ਪਹੁੰਚੀ ਹੈ। ਹੁਣ ਐੱਨਐੱਸਜੀ ਦਾ ਬੰਬ  ਸਕੁਆਇਡ ਦਸਾਤਾ ਜਾਂਚ ਕਰੇਗਾ। ਇਸ ਤੋਂ ਪਹਿਲਾਂ ਐਨਐਸਜੀ ਦੀ ਫੋਰੈਂਸਿਕ ਟੀਮ ਵੀ ਪਹੁੰਚ ਚੁੱਕੀ ਹੈ। ਪੁਲਿਸ ਅਧਿਕਾਰੀਆਂ ਦੀ ਮੰਨੀਏ ਤਾਂ ਜਿਸ ਵਿਅਕਤੀ ਦੀ ਮੌਤ ਹੋਈ ਹੈ, ਉਸ ਦੀ ਲਾਸ਼ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਕਤ ਲਾਸ਼ ਦੀ ਬਾਂਹ 'ਤੇ ਖੰਡੇ ਦਾ ਟੈਟੂ ਬਣਿਆ ਹੈ, ਜਿਸ ਤੋਂ ਕੋਈ ਨਾ ਕੋਈ ਸੁਰਾਗ ਮਿਲ ਸਕਦਾ ਹੈ।

More News

NRI Post
..
NRI Post
..
NRI Post
..